Breaking News: ਮਾਸਕੋ ਤੋਂ ਗੋਆ ਜਾਣ ਵਾਲੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ, ਬੰਬ ਹੋਣ ਦਾ ਖਦਸ਼ਾ
Monday, Jan 09, 2023 - 10:52 PM (IST)
ਜਾਮਨਗਰ/ਪਣਜੀ: ਮਾਸਕੋ ਤੋਂ ਗੋਆ ਜਾ ਰਹੀ ਇਕ ਫਲਾਈਟ ਵਿਚ ਬੰਬ ਰੱਖੇ ਜਾਣ ਦੀ ਧਮਕੀ ਮਿਲਣ ਤੋਂ ਬਾਅਦ ਫਲਾਈਟ ਦੀ ਗੁਜਰਾਤ ਦੇ ਜਾਮਨਗਰ ਵਿਚ ਐਮਰਜੈਂਸੀ ਲੈਂਡਿੰਗ ਕੀਤੀ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇੰਸਪੈਕਟਰ ਜਨਰਲ (ਰਾਜਕੋਟ ਅਤੇ ਜਾਮਨਗਰ ਰੇਂਜ) ਅਸ਼ੋਕ ਕੁਮਾਰ ਯਾਦਵ ਨੇ ਕਿਹਾ ਕਿ ਸਾਰੇ 236 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਜਹਾਜ਼ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਪੁਲਸ ਅਤੇ ਬੰਬ ਨਿਰੋਧਕ ਦਸਤੇ ਦੇ ਨਾਲ-ਨਾਲ ਸਥਾਨਕ ਅਧਿਕਾਰੀ ਜਾਂਚ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਗ਼ਮਗੀਨ ਮਾਹੌਲ ’ਚ ਹੋਇਆ ਸ਼ਹੀਦ ਕਾਂਸਟੇਬਲ ਦਾ ਸਸਕਾਰ, ਬੁਢਾਪੇ ’ਚ ਇਕੱਲੇ ਰਹਿ ਗਏ ਦਾਦਾ ਤੇ ਮਾਂ
ਯਾਦਵ ਨੇ ਕਿਹਾ, ''ਮਾਸਕੋ ਤੋਂ ਗੋਆ ਜਾ ਰਹੀ ਫਲਾਈਟ ਵਿਚ ਬੰਬ ਰੱਖੇ ਹੋਣ ਦੀ ਧਮਕੀ ਮਿਲਣ ਕਾਰਨ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਹਾਜ਼ ਦੇ ਉਤਰਨ ਤੋਂ ਬਾਅਦ ਸਾਰੇ 236 ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲਸ, ਬੀ.ਡੀ.ਡੀ.ਐੱਸ. (ਬੰਬ ਨਿਰੋਧਕ ਦਸਤਾ) ਅਤੇ ਸਥਾਨਕ ਅਧਿਕਾਰੀ ਪੂਰੇ ਜਹਾਜ਼ ਦੀ ਤਲਾਸ਼ੀ ਲੈ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਦਰਬਾਰ ਸਾਹਿਬ ਦੇ ਬਾਹਰ ਏਜੰਟ ਤੋਂ ਬਾਅਦ ਹੁਣ ਇਸ ਸ਼ਖ਼ਸ ਦੀ ਵੀਡੀਓ ਹੋ ਰਹੀ ਵਾਇਰਲ, ਦੁਕਾਨਦਾਰਾਂ ਕੀਤਾ ਪਰਦਾਫਾਸ਼
ਇਸ ਦੌਰਾਨ ਗੋਆ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਜਹਾਜ਼ ਮਾਸਕੋ ਤੋਂ ਉਡਾਨ ਭਰਨ ਤੋਂ ਬਾਅਦ ਦਾਬੋਲਿਮ ਹਵਾਈ ਅੱਡੇ 'ਤੇ ਉਤਰਨ ਵਾਲਾ ਸੀ, ਪਰ ਬੰਬ ਦੇ ਖਦਸ਼ੇ ਕਾਰਨ ਉਸ ਨੂੰ ਜਾਮਨਗਰ ਵੱਲ ਮੋੜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਗੋਆ ਪੁਲਸ ਨੇ ਸਾਵਧਾਨੀ ਦੇ ਤੌਰ 'ਤੇ ਦਾਬੋਲਿਮ ਹਵਾਈ ਅੱਡੇ ਅਤੇ ਉਸ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੇ ਜਤਾਇਆ ਰੋਸ, ਕਿਹਾ- ‘ਬਚ ਸਕਦੀ ਸੀ ਕੁਲਦੀਪ ਦੀ ਜਾਨ, ਜੇ...’
ਡਿਪਟੀ ਸੁਪਰਡੈਂਟ ਆਫ ਪੁਲਸ (ਵਾਸਕੋ) ਸਲੀਮ ਸ਼ੇਖ ਨੇ ਪੱਤਰਕਾਰਾਂ ਨੂੰ ਦੱਸਿਆ, "ਮਾਸਕੋ ਤੋਂ ਉਡਾਣ ਭਰਨ ਵਾਲੀ ਫਲਾਈਟ ਨੇ ਡਾਬੋਲਿਮ ਹਵਾਈ ਅੱਡੇ 'ਤੇ ਉਤਰਣਾ ਸੀ ਪਰ ਬੰਬ ਦੀ ਧਮਕੀ ਕਾਰਨ ਉਸ ਨੂੰ ਜਾਮਨਗਰ ਵੱਲ ਮੋੜ ਦਿੱਤਾ ਗਿਆ ਸੀ।" ਹਵਾਈ ਅੱਡੇ 'ਤੇ ਸਾਰੀਆਂ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰੱਖਿਆ ਗਿਆ ਜਦਕਿ ਸੀਨੀਅਰ ਪੁਲਸ ਅਧਿਕਾਰੀਆਂ ਨੇ ਹਵਾਈ ਅੱਡੇ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।