ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਇੰਜਣ 'ਚ ਲੱਗੀ ਅੱਗ, ਸਵਾਰ ਸਨ 179 ਯਾਤਰੀ

05/19/2024 11:28:52 AM

ਬੈਂਗਲੁਰੂ- ਬੈਂਗਲੁਰੂ ਤੋਂ ਕੋਚੀ ਜਾ ਰਹੇ ਏਅਰ ਇੰਡੀਆ ਐਕਸਪ੍ਰੈੱਸ ਦੇ ਇਕ ਜਹਾਜ਼ ਦੇ ਇਕ ਇੰਜਣ 'ਚ ਅੱਗ ਲੱਗਣ ਮਗਰੋਂ ਉਸ ਨੂੰ ਬੈਂਗਲੁਰੂ 'ਚ ਐਮਰਜੈਂਸੀ ਸਥਿਤੀ 'ਚ ਉਤਾਰਿਆ ਗਿਆ। ਬੈਂਗਲੁਰੂ ਕੌਮਾਂਤਰੀ ਹਵਾਈ ਅੱਡਾ ਲਿਮਟਿਡ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਏਅਰ ਇੰਡੀਆ ਐਕਸਪ੍ਰੈੱਸ ਨੇ ਘਟਨਾ ਦੇ ਸਬੰਧ 'ਚ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਸਾਰੇ 179 ਯਾਤਰੀਆਂ ਅਤੇ ਚਾਲਕ ਦਲ ਦੇ 6 ਮੈਂਬਰਾਂ ਨੂੰ ਜਹਾਜ਼ ਵਿਚੋਂ ਸੁਰੱਖਿਆ ਕੱਢ ਲਿਆ ਗਿਆ ਅਤੇ ਕੋਈ ਵੀ ਜ਼ਖ਼ਮੀ ਨਹੀਂ ਹੋਇਆ। ਸੂਤਰਾਂ ਮੁਤਾਬਕ ਜਹਾਜ਼ ਦੇ ਉਡਾਣ ਭਰਨ ਦੇ ਕੁਝ ਮਿੰਟ ਬਾਅਦ ਹੀ ਇੰਜਣ ਵਿਚ ਅੱਗ ਲੱਗਣ ਦਾ ਪਤਾ ਲੱਗਿਆ। ਚਾਲਕ ਦਲ ਦੇ ਮੈਂਬਰਾਂ ਨੇ ਹਵਾਈ ਆਵਾਜਾਈ ਕੰਟਰੋਲਰ ਨੂੰ ਇਸ ਦੀ  ਸੂਚਨਾ ਦਿੱਤੀ।

ਇਹ ਵੀ ਪੜ੍ਹੋ-  ਪਾਰਾ 45 ਡਿਗਰੀ ਤੋਂ ਪਾਰ; ਅਗਲੇ 5 ਦਿਨ ਪਵੇਗੀ ਰਿਕਾਰਡ ਤੋੜ ਗਰਮੀ, ਰੈੱਡ ਅਲਰਟ ਜਾਰੀ

ਇਸ ਤੋਂ ਬਾਅਦ ਜਹਾਜ਼ ਨੂੰ ਇੱਥੇ ਕੇਂਰੇਗੌਡਾ ਕੌਮਾਂਤਰੀ ਹਵਾਈ ਅੱਡੇ 'ਤੇ ਐਮਰਜੈਂਸੀ ਸਥਿਤੀ ਵਿਚ ਉਤਾਰਿਆ ਗਿਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਬੈਂਗਲੁਰੂ ਕੌਮਾਂਤਰੀ ਹਵਾਈ ਅੱਡਾ ਦੇ ਇਕ ਬੁਲਾਰੇ ਨੇ ਕਿਹਾ ਕਿ 18 ਮਈ 2024 ਨੂੰ ਬੈਂਗਲੁਰੂ ਤੋਂ ਕੋਚੀ ਜਾ ਰਹੇ ਜਹਾਜ਼ ਦੇ ਇਕ ਇੰਜਣ ਵਿਚ ਅੱਗ ਲੱਗਣ ਦੀ ਸੂਚਨਾ ਕਾਰਨ ਉਸ ਨੂੰ ਬੈਂਗਲੁਰੂ ਹਵਾਈ ਅੱਡੇ 'ਤੇ ਰਾਤ 11 ਵਜ ਕੇ 12 ਮਿੰਟ 'ਤੇ ਐਮਰਜੈਂਸੀ ਸਥਿਤੀ ਵਿਚ ਉਤਾਰਿਆ ਗਿਆ। ਬੁਲਾਰੇ ਨੇ ਦੱਸਿਆ ਕਿ ਪੂਰਨ ਪੈਮਾਨੇ 'ਤੇ ਐਮਰਜੈਂਸੀ ਸਥਿਤੀ ਦਾ ਐਲਾਨ ਕੀਤਾ ਗਿਆ ਅਤੇ ਅੱਗ 'ਤੇ ਤੁਰੰਤ ਕਾਬੂ ਪਾਇਆ ਗਿਆ। 

ਇਹ ਵੀ ਪੜ੍ਹੋ- ਤੁਸੀਂ ਜੇਲ੍ਹ ਦਾ ਖੇਡ ਖੇਡ ਰਹੇ ਹੋ, ਕੱਲ੍ਹ ਸਾਰੇ ਨੇਤਾ ਲੈ ਕੇ ਆਵਾਂਗਾ, ਜਿਸ ਨੂੰ ਜੇਲ੍ਹ ਭੇਜਣਾ ਭੇਜ ਦਿਓ : ਕੇਜਰੀਵਾਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News