ਹੈਦਰਾਬਾਦ ਤੋਂ ਕੁਆਲਾਲੰਪੁਰ ਜਾ ਰਹੇ ਜਹਾਜ਼ ''ਚ ਆਈ ਤਕਨੀਕੀ ਖ਼ਰਾਬੀ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ
Friday, Jun 21, 2024 - 12:42 AM (IST)

ਹੈਦਰਾਬਾਦ (ਭਾਸ਼ਾ)- ਮਲੇਸ਼ੀਆ ਦੇ ਕੁਆਲਾਲੰਪੁਰ ਜਾ ਰਹੇ ਇਕ ਜਹਾਜ਼ ਨੇ ਬੁੱਧਵਾਰ ਦੇਰ ਰਾਤ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਪਰ ਕੁਝ ਸਮੇਂ ਬਾਅਦ ਹੀ ਇੰਜਣ ਵਿਚ ਤਕਨੀਕੀ ਖ਼ਰਾਬੀ ਆ ਗਈ। ਇਸ ਖ਼ਰਾਬੀ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।
ਹਵਾਈ ਅੱਡੇ ਦੇ ਸੂਤਰਾਂ ਅਨੁਸਾਰ ਜਹਾਜ਼ ਐੱਮ.ਐੱਚ. 199 ਨੇ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ 12.45 ਵਜੇ ਉਡਾਣ ਭਰੀ ਪਰ ਤਕਨੀਕੀ ਕਾਰਨਾਂ ਕਰ ਕੇ ਕੁਝ ਸਮੇਂ ਬਾਅਦ ਵਾਪਸ ਪਰਤਣਾ ਪਿਆ। ਸੂਤਰਾਂ ਨੇ ਦੱਸਿਆ ਕਿ ਜਹਾਜ਼ ’ਚ 138 ਯਾਤਰੀ ਸਵਾਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e