ਵੱਡੀ ਖ਼ਬਰ: ਮੁੱਖ ਚੋਣ ਕਮਿਸ਼ਨਰ ਦੇ ਹੈਲੀਕਾਪਟਰ ਦੀ ਹੋਈ ਐਮਰਜੈਂਸੀ ਲੈਂਡਿੰਗ

Wednesday, Oct 16, 2024 - 02:25 PM (IST)

ਨੈਸ਼ਨਲ ਡੈਸਕ : ਕੇਂਦਰੀ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਹੈਲੀਕਾਪਟਰ ਦੀ ਉਤਰਾਖੰਡ ਦੇ ਮੁਨਸਿਆਰੀ ਵਿੱਚ ਐਮਰਜੈਂਸੀ ਲੈਂਡਿੰਗ ਕਰ ਦਿੱਤੀ ਗਈ ਹੈ। ਹੈਲੀਕਾਪਟਰ ਦੀ ਇਹ ਲੈਂਡਿੰਗ ਖ਼ਰਾਬ ਮੌਸਮ ਦੇ ਕਾਰਨ ਕੀਤੀ ਗਈ ਹੈ। ਬਾਕੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਮਿਲੀ ਹੋਰ ਜਾਣਕਾਰੀ ਮੁਤਾਬਕ ਖ਼ਰਾਬ ਮੌਸਮ ਕਾਰਨ ਮੁੱਖ ਚੋਣ ਕਮਿਸ਼ਨਰ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਮੁਨਸਿਆਰੀ ਦੇ ਰਾਲਮ 'ਚ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਦੇ ਨਾਲ ਰਾਜ ਦੇ ਉਪ ਮੁੱਖ ਚੋਣ ਅਧਿਕਾਰੀ ਵਿਜੇ ਕੁਮਾਰ ਜੋਗਦਾਂਡੇ ਵੀ ਮੌਜੂਦ ਸਨ। ਇਹ ਹੈਲੀਕਾਪਟਰ ਮਿਲਾਮ ਵੱਲ ਜਾ ਰਿਹਾ ਸੀ, ਜਿਸ ਨੂੰ ਹੁਣ ਸੁਰੱਖਿਅਤ ਹੇਠਾਂ ਉਤਾਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ - ਵੱਡੀ ਖੁਸ਼ਖ਼ਬਰੀ! ਇਨ੍ਹਾਂ ਔਰਤਾਂ ਨੂੰ ਮਿਲੇਗਾ ਲਾਡਲੀ ਭੈਣ ਯੋਜਨਾ ਦਾ ਲਾਭ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News