ਸੂਰਤ ਤੋਂ ਦਿੱਲੀ ਜਾਣ ਵਾਲੀ ਫ਼ਲਾਈਟ ਦੀ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ, ਪੜ੍ਹੋ ਵਜ੍ਹਾ
Monday, Feb 27, 2023 - 02:14 AM (IST)
ਨੈਸ਼ਨਲ ਡੈਸਕ: ਸੂਰਤ ਹਵਾਈ ਅੱਡੇ ਤੋਂ ਉਡਾਨ ਭਰਤ ਤੋਂ ਤੁਰੰਤ ਬਾਅਦ ਦਿੱਲੀ ਜਾਣ ਵਾਲੀ ਫਲਾਈਟ ਨੂੰ ਅਹਿਮਦਾਬਾਦ ਵੱਲ ਮੋੜ ਦਿੱਤਾ ਗਿਆ ਤੇ ਉੱਥੇ ਉਸ ਦੀ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਉੱਥੋਂ ਇਕ ਦੂਜੇ ਜਹਾਜ਼ ਰਾਹੀਂ ਯਾਤਰੀਆਂ ਨੂੰ ਦਿੱਲੀ ਲਿਜਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੁਲਵਾਮਾ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਗੋਲ਼ੀਆਂ ਨਾਲ ਭੁੰਨਿਆ, ਘਰ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਕੀਤਾ ਕਤਲ
ਜਾਣਕਾਰੀ ਮੁਤਾਬਕ ਸੂਰਤ ਹਵਾਈ ਅੱਡੇ ਤੋਂ ਉਡਾਨ ਭਰਣ ਤੋਂ ਤੁਰੰਤ ਬਾਅਦ ਇਕ ਪੰਛੀ ਉਸ ਨਾਲ ਟਕਰਾ ਗਿਆ। ਇਸ ਤੋਂ ਬਾਅਦ ਦਿੱਲੀ ਜਾਣ ਵਾਲੀ ਫਲਾਈਟ ਨੂੰ ਅਹਿਮਦਾਬਾਦ ਵੱਲ ਮੋੜ ਦਿੱਤਾ ਗਿਆ। ਸੂਤਰਾਂ ਨੇ ਦੱਸਿਆ ਇਕ ਸੂਰਤ ਤੋਂ ਦਿੱਲੀ ਜਾ ਰਹੀ ਇੰਡੀਗੋ ਦੀ ਫਲਾਈਟ ਸਰਦਾਰ ਵੱਲਭਭਾਈ ਪਟੇਲ ਕੌਮਾਂਤਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰੀ ਗਈ।
ਇਹ ਖ਼ਬਰ ਵੀ ਪੜ੍ਹੋ - ਗੋਇੰਦਵਾਲ ਜੇਲ੍ਹ ਗੈਂਗਵਾਰ 'ਤੇ ਜੱਗੂ ਭਗਵਾਨਪੁਰੀਆ ਦੀ ਧਮਕੀ, "ਕਤਲ ਨਾਲ ਲਵਾਂਗੇ ਕਤਲ ਦਾ ਬਦਲਾ"
ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਦੌਰਾਨ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ। ਇਸ ਤੋਂ ਬਾਅਦ 150 ਤੋਂ ਵੱਧ ਯਾਤਰੀਆਂ ਤੇ ਚਾਲਕ ਦਲ ਦੇ ਮੈਂਬਰਾਂ ਨੂੰ ਦੂਸਰੇ ਵਿਮਾਨ ਰਾਹੀਂ ਦਿੱਲੀ ਲਿਜਾਇਆ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।