ਦਿੱਲੀ ਜਾ ਰਹੀ indigo ਫਲਾਈਟ ਦੀ ਐਮਰਜੈਂਸੀ ਲੈਂਡਿੰਗ: ਇਸ ਵਜ੍ਹਾ ਕਾਰਨ ਉਡਾਣ ਭਰਦੇ ਹੀ ਵਾਪਸ ਉਤਾਰਿਆ ਜਹਾਜ਼
Friday, Aug 04, 2023 - 11:54 AM (IST)
ਨੈਸ਼ਨਲ ਡੈਸਕ - ਸ਼ੁੱਕਰਵਾਰ ਦੀ ਸਵੇਰ ਦਿੱਲੀ ਜਾ ਰਹੇ ਇੰਡੀਗੋ ਦੇ ਇਕ ਜਹਾਜ਼ ਦੇ ਇੰਜਣ 'ਚ ਖ਼ਰਾਬੀ ਆਉਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਜਹਾਜ਼ ਦੀ ਪਟਨਾ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰ ਦਿੱਤੀ ਗਈ। ਇਸ ਗੱਲ ਦੀ ਜਾਣਕਾਰੀ ਹਵਾਈ ਅੱਡੇ ਦੇ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜੈ ਪ੍ਰਕਾਸ਼ ਨਰਾਇਣ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਤੁਰੰਤ ਬਾਅਦ ਖ਼ਰਾਬੀ ਆਉਣ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ।
ਇਹ ਵੀ ਪੜ੍ਹੋ : ਭਾਰਤੀ ਔਰਤਾਂ ਨੇ 6 ਮਹੀਨਿਆਂ 'ਚ ਬਿਊਟੀ ਪ੍ਰੋਡਕਟਸ 'ਤੇ ਖ਼ਰਚੇ 5000 ਕਰੋੜ ਰੁਪਏ, 40% ਆਨਲਾਈਨ ਖ਼ਰੀਦਦਾਰੀ
ਅਧਿਕਾਰੀ ਨੇ ਦੱਸਿਆ ਕਿ ਪਟਨਾ-ਦਿੱਲੀ ਰੂਟ 'ਤੇ ਜਾ ਰਹੀ ਇੰਡੀਗੋ ਦੀ ਫਲਾਈਟ ਤਕਨੀਕੀ ਖ਼ਰਾਬੀ ਕਾਰਨ ਆਪਣੀ ਮੰਜ਼ਿਲ 'ਤੇ ਵਾਪਸ ਆ ਗਈ। ਜਹਾਜ਼ ਦੇ ਉਡਾਨ ਭਰਨ ਤੋਂ ਤਿੰਨ ਮਿੰਟ ਬਾਅਦ ਪਾਇਲਟ ਨੇ ਇੱਕ ਇੰਜਣ ਫੇਲ ਹੋਣ ਦੀ ਸੂਚਨਾ ਦਿੱਤੀ। ਉਹਨਾਂ ਨੇ ਦੱਸਿਆ ਕਿ ਖ਼ਰਾਬੀ ਕਾਰਨ ਜਹਾਜ਼ ਨੂੰ ਸਵੇਰੇ 9.11 ਵਜੇ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਦਿੱਤੀ ਗਿਆ ਸੀ। ਪਾਇਲਟ ਦੇ ਅਨੁਸਾਰ ਇਸ ਮੌਕੇ ਕਿਸੇ ਹੋਰ ਸਹਾਇਤਾ ਦੀ ਲੋੜ ਨਹੀਂ ਸੀ। ਹਵਾਈ ਅੱਡੇ 'ਤੇ ਸਾਰੀਆਂ ਸੇਵਾਵਾਂ ਆਮ ਵਾਂਗ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਮੁੜ ਅਸਮਾਨ ਛੂਹ ਰਹੀਆਂ ਨੇ ਟਮਾਟਰ ਦੀਆਂ ਕੀਮਤਾਂ, ਮਦਰ ਡੇਅਰੀ ਦੀਆਂ ਦੁਕਾਨਾਂ ’ਤੇ ਵਿਕਿਆ 259 ਰੁਪਏ ਕਿਲੋ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8