ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਪਿਆਰ ਜ਼ਾਹਰ ਕਰਨ ਦਾ ਕੋਈ ਅਧਿਕਾਰ ਨਹੀਂ : PM ਮੋਦੀ

Tuesday, Jun 25, 2024 - 11:21 AM (IST)

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਐਮਰਜੈਂਸੀ ਲਾਗੂ ਕਰ ਕੇ ਆਜ਼ਾਦੀ ਨੂੰ ਨਸ਼ਟ ਕੀਤਾ ਅਤੇ ਭਾਰਤ ਦੇ ਸੰਵਿਧਾਨ ਨੂੰ ਕੁਚਲਿਆ, ਉਨ੍ਹਾਂ ਨੂੰ ਸੰਵਿਧਾਨ ਪ੍ਰਤੀ ਪਿਆਰ ਜ਼ਾਹਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਐਮਰਜੈਂਸੀ ਦੀ ਬਰਸੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਤੋਂ ਬਾਅਦ ਇਕ ਪੋਸਟ ਵਿਚ ਕਿਹਾ ਕਿ ਜਿਸ ਮਾਨਸਿਕਤਾ ਕਾਰਨ ਦੇਸ਼ ਵਿਚ ਐਮਰਜੈਂਸੀ ਲਾਈ ਗਈ ਸੀ, ਉਹ ਅੱਜ ਵੀ ਪਾਰਟੀ ਵਿਚ ਜ਼ਿੰਦਾ ਹੈ, ਜਿਸ ਨੇ ਇਸ ਨੂੰ ਲਾਗੂ ਕੀਤਾ ਸੀ। ਉਹ ਆਪਣੇ ਪ੍ਰਤੀਕਵਾਦ ਜ਼ਰੀਏ ਸੰਵਿਧਾਨ ਪ੍ਰਤੀ ਆਪਣੀ ਨਫ਼ਰਤ ਨੂੰ ਲੁਕਾਉਂਦੇ ਹਨ ਪਰ ਭਾਰਤ ਦੇ ਲੋਕਾਂ ਨੇ ਉਨ੍ਹਾਂ ਦੀਆਂ ਕਾਰਵਾਈਆਂ ਨੂੰ ਵੇਖਿਆ ਹੈ ਅਤੇ ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਵਾਰ-ਵਾਰ ਖਾਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- 'ਜਲ ਸੰਕਟ' ਨੂੰ ਲੈ ਕੇ ਦਿੱਲੀ ਦੇ ਮੰਤਰੀਆਂ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- ਸਾਨੂੰ ਦਿਵਾਓ ਸਾਡੇ ਹੱਕ ਦਾ ਪਾਣੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਸਾਰੇ ਮਹਾਨ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਦਾ ਹੈ, ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸਾਡੇ ਸੰਵਿਧਾਨ ਪ੍ਰਤੀ ਆਪਣਾ ਪਿਆਰ ਜ਼ਾਹਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਇਹ ਉਹ ਹੀ ਲੋਕ ਹਨ ਜਿਨ੍ਹਾਂ ਨੇ ਅਣਗਿਣਤ ਮੌਕਿਆਂ 'ਤੇ ਧਾਰਾ 356 ਲਗਾਈ, ਪ੍ਰੈਸ ਦੀ ਆਜ਼ਾਦੀ ਨੂੰ ਖਤਮ ਕਰਨ ਲਈ ਬਿੱਲ ਲਿਆਂਦਾ, ਸੰਘਵਾਦ ਨੂੰ ਤਬਾਹ ਕੀਤਾ ਅਤੇ ਹਰ ਪਹਿਲੂ ਦੀ ਉਲੰਘਣਾ ਕੀਤੀ। ਐਮਰਜੈਂਸੀ ਦੇ ਕਾਲੇ ਦਿਨ ਸਾਨੂੰ ਯਾਦ ਦਿਵਾਉਂਦੇ ਹਨ ਕਿ ਕਿਵੇਂ ਕਾਂਗਰਸ ਪਾਰਟੀ ਨੇ ਆਜ਼ਾਦੀ ਨੂੰ ਨਸ਼ਟ ਕੀਤਾ ਅਤੇ ਭਾਰਤ ਦੇ ਉਸ ਸੰਵਿਧਾਨ ਨੂੰ ਕੁਚਲਿਆ, ਜਿਸ ਦਾ ਹਰ ਭਾਰਤੀ ਬਹੁਤ ਸਨਮਾਨ ਕਰਦਾ ਹੈ।

ਇਹ ਵੀ ਪੜ੍ਹੋ-  ਦਿੱਲੀ ਜਲ ਸੰਕਟ: ਭੁੱਖ ਹੜਤਾਲ 'ਤੇ ਬੈਠੀ ਮੰਤਰੀ ਆਤਿਸ਼ੀ ਹਸਪਤਾਲ 'ਚ ਦਾਖ਼ਲ

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਰਫ਼ ਸੱਤਾ 'ਤੇ ਕਾਬਜ਼ ਰਹਿਣ ਲਈ ਤਤਕਾਲੀ ਕਾਂਗਰਸ ਸਰਕਾਰ ਨੇ ਹਰ ਜਮਹੂਰੀ ਸਿਧਾਂਤਾਂ ਦੀ ਅਣਦੇਖੀ ਕੀਤੀ ਅਤੇ ਦੇਸ਼ ਨੂੰ ਜੇਲ੍ਹ 'ਚ ਤਬਦੀਲ ਕਰ ਦਿੱਤਾ। ਜਿਹੜਾ ਵੀ ਕਾਂਗਰਸ ਨਾਲ ਅਸਹਿਮਤ ਸੀ, ਉਸ ਨੂੰ ਤਸੀਹੇ ਦਿੱਤੇ ਜਾਂਦੇ ਸਨ। ਸਭ ਤੋਂ ਕਮਜ਼ੋਰ ਵਰਗਾਂ ਨੂੰ ਨਿਸ਼ਾਨਾ ਬਣਾ ਕੇ ਸਮਾਜਕ ਤੌਰ 'ਤੇ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਪੇਸ਼ ਕੀਤੀਆਂ ਗਈਆਂ ਸਨ।  ਸਾਲ 1975 ਵਿਚ 25-26 ਜੂਨ ਦੀ ਵਿਚਕਾਰਲੀ ਰਾਤ ਤੋਂ 21 ਮਾਰਚ 1977 ਤੱਕ (21 ਮਹੀਨਿਆਂ ਲਈ) ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ। ਤਤਕਾਲੀ ਰਾਸ਼ਟਰਪਤੀ ਫਖਰੂਦੀਨ ਅਲੀ ਅਹਿਮਦ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਹਿਣ 'ਤੇ ਭਾਰਤੀ ਸੰਵਿਧਾਨ ਦੀ ਧਾਰਾ 352 ਤਹਿਤ ਐਮਰਜੈਂਸੀ ਦਾ ਐਲਾਨ ਕੀਤਾ ਸੀ। ਆਜ਼ਾਦ ਭਾਰਤ ਦੇ ਇਤਿਹਾਸ ਦਾ ਇਹ ਸਭ ਤੋਂ ਵਿਵਾਦਪੂਰਨ ਅਤੇ ਗੈਰ-ਲੋਕਤੰਤਰੀ ਸਮਾਂ ਸੀ। ਐਮਰਜੈਂਸੀ ਦੌਰਾਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ ਅਤੇ ਸਾਰੇ ਨਾਗਰਿਕ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਗਿਆ ਸੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Tanu

Content Editor

Related News