ਕੋਰੋਨਾ ਨੂੰ ਲੈ ਕੇ ਫਿਲਹਾਲ ਕੋਈ ਐਮਰਜੈਂਸੀ ਵਾਲੀ ਸਥਿਤੀ ਨਹੀਂ : CM ਰੇਖਾ ਗੁਪਤਾ
Tuesday, May 27, 2025 - 06:37 PM (IST)

ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਵਿਚ ਕੋਰੋਨਾ-19 ਦੇ ਸੰਕਰਮਿਤਾਂ ਦੀ ਗਿਣਤੀ 100 ਤੋਂ ਪਾਰ ਹੋ ਜਾਣ ਕਾਰਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਲੋਕਾਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਫਿਲਹਾਲ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਰੋਨਾ ਨੂੰ ਲੈ ਕੇ ਕੋਈ ਐਮਰਜੈਂਸੀ ਜਾਂ ਚਿੰਤਾਜਨਕ ਸਥਿਤੀ ਨਹੀਂ ਹੈ। ਇਸ ਨੂੰ ਵਾਇਰਲ ਇਨਫੈਕਸ਼ਨ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਜਿਵੇਂ ਜ਼ੁਕਾਮ-ਖੰਘ ਹੁੰਦੀ ਹੈ, ਉਸੇ ਤਰ੍ਹਾਂ ਕੋਰੋਨਾ-19 ਵੀ ਇਕ ਮੌਸਮੀ ਵਾਇਰਸ ਹੈ।
ਇਹ ਵੀ ਪੜ੍ਹੋ : Khan Sir ਦੀ ਅਰੇਂਜ ਜਾਂ ਲਵ ਮੈਰਿਜ? ਜਾਣੋ ਕਿਉਂ ਕਰਾਇਆ ਚੋਰੀ ਵਿਆਹ, ਪਤਨੀ ਦੀ ਤਸਵੀਰ ਆਈ ਸਾਹਮਣੇ
ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ, "ਸਾਡੇ ਹਸਪਤਾਲ ਚੌਕਸ ਹਨ ਅਤੇ ਸਥਿਤੀ ਕਾਬੂ ਹੇਠ ਹੈ।" ਅਧਿਕਾਰਤ ਅੰਕੜਿਆਂ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਹੁਣ ਤੱਕ 104 ਕੋਵਿਡ ਮਾਮਲੇ ਪਾਏ ਗਏ ਹਨ। ਪਿਛਲੇ ਹਫ਼ਤੇ, ਦਿੱਲੀ ਸਰਕਾਰ ਨੇ ਕੋਵਿਡ-19 ਸੰਬੰਧੀ ਇੱਕ ਸਲਾਹ ਜਾਰੀ ਕੀਤੀ ਸੀ, ਜਿਸ ਵਿੱਚ ਹਸਪਤਾਲਾਂ ਨੂੰ ਬਿਸਤਰੇ, ਆਕਸੀਜਨ, ਦਵਾਈਆਂ ਅਤੇ ਟੀਕਿਆਂ ਦੀ ਉਪਲਬਧਤਾ ਬਾਰੇ ਤਿਆਰ ਰਹਿਣ ਲਈ ਕਿਹਾ ਗਿਆ ਸੀ।
ਇਹ ਵੀ ਪੜ੍ਹੋ : ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।