PM ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਕੀਤਾ ਸੰਬੋਧਨ, ਚੰਦਰਯਾਨ-3 ਲੈਂਡਿੰਗ ਪੁਆਇੰਟ ਦਾ ਨਾਂ ਰੱਖਿਆ 'ਸ਼ਿਵਸ਼ਕਤੀ'

Saturday, Aug 26, 2023 - 09:38 AM (IST)

ਬੇਂਗਲੁਰੂ (ਏਜੰਸੀ)- ਵਿਕਰਮ ਲੈਂਡਰ ਦੇ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਫਲਤਾਪੂਰਵਕ ਉਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੰਦਰਯਾਨ-3 ਟੀਮ ਅਤੇ ਇਸਰੋ ਦੇ ਹੋਰ ਵਿਗਿਆਨੀਆਂ ਨਾਲ ਮੁਲਾਕਾਤ ਕੀਤੀ ਅਤੇ ਗੱਲਬਾਤ ਕੀਤੀ। ਇਸ ਤਰ੍ਹਾਂ ਕਰਕੇ ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਾਫ਼ਟ ਲੈਂਡਿੰਗ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ। ਉਥੇ ਹੀ ਇਸ ਮੁਲਾਕਾਤ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਇਸਰੋ ਦੇ ਵਿਗਿਆਨੀਆਂ ਨੂੰ ਸੰਬੋਧਨ ਕੀਤਾ ਅਤੇ ਇਸ ਦੌਰਾਨ ਪੀ.ਐੱਮ. ਭਾਵੁਕ ਨਜ਼ਰ ਆਏ। ਉਨ੍ਹਾਂ ਨੇ ਚੰਦਰਯਾਨ-3 ਲੈਂਡਿੰਗ ਪੁਆਇੰਟ ਨੂੰ ਸ਼ਿਵਸ਼ਕਤੀ ਅਤੇ ਚੰਦਰਯਾਨ-2 ਲੈਂਡਿੰਗ ਪੁਆਇੰਟ ਦਾ ਨਾਂ ਤਿਰੰਗਾ ਰੱਖਿਆ। ਪੀ.ਐੱਮ. ਮੋਦੀ ਨੇ ਇਹ ਵੀ ਐਲਾਨ ਕੀਤਾ ਕਿ 23 ਅਪ੍ਰੈਲ ਨੂੰ ਰਾਸ਼ਟਰੀ ਪੁਲਾੜ ਦਿਵਸ ਵਜੋਂ ਮਨਾਇਆ ਜਾਵੇਗਾ।

ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਇਸਰੋ ਹੈੱਡਕੁਆਰਟਰ ਪਹੁੰਚੇ, ਚੰਦਰਯਾਨ-3 ਦੇ ਵਿਗਿਆਨੀਆਂ ਨਾਲ ਕੀਤੀ ਮੁਲਾਕਾਤ

ਦੱਬੀ ਹੋਈ ਆਵਾਜ਼ ਵਿੱਚ ਪੀ.ਐੱਮ. ਮੋਦੀ ਨੇ ਆਪਣੇ ਸੰਬੋਧਨ ਵਿਚ ਅੱਗੇ ਕਿਹਾ ਮੈਂ ਦੱਖਣੀ ਅਫਰੀਕਾ ਵਿੱਚ ਸੀ ਪਰ ਮੇਰਾ ਮਨ ਵਿਗਿਆਨੀਆਂ ਦੇ ਨਾਲ ਸੀ। ਮੈਂ ਸਭ ਤੋਂ ਪਹਿਲਾਂ ਵਿਗਿਆਨੀਆਂ ਨੂੰ ਮਿਲਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਇਹ ਨਵਾਂ ਭਾਰਤ ਹੈ ਜੋ ਪੂਰੀ ਦੁਨੀਆ ਵਿੱਚ ਰੋਸ਼ਨੀ ਫੈਲਾਉਂਦਾ ਹੈ। ਇਹ ਅੱਜ ਦਾ ਪੂਰਨ ਵਿਕਸਿਤ ਭਾਰਤ ਹੈ। ਇਹ ਨਵਾਂ ਸੋਚਣ ਵਾਲਾ ਭਾਰਤ ਹੈ। ਭਾਰਤ ਦੁਨੀਆ ਦੇ solutions ਦੀ ਅਗਵਾਈ ਕਰੇਗਾ। ਚੰਦਰਯਾਨ ਦੀ ਸਫਲਤਾ ਨਾ ਸਿਰਫ ਭਾਰਤ ਦੀ ਸਫਲਤਾ ਹੈ, ਸਗੋਂ ਇਹ ਇਕ ਵਾਰ ਫਿਰ ਮਨੁੱਖਤਾ ਦੀ ਵੀ ਸਫਲਤਾ ਹੈ। ਮੈਂ ਸਾਰੇ ਵਿਗਿਆਨੀਆਂ, ਤਕਨੀਸ਼ੀਅਨਾਂ ਅਤੇ ਤੁਹਾਨੂੰ ਸਾਰਿਆਂ ਨੂੰ ਵਧਾਈ ਦੇਣਾ ਚਾਹੁੰਦਾ ਹਾਂ ਜੋ ਇਸ ਮਿਸ਼ਨ ਦਾ ਹਿੱਸਾ ਹਨ। ਇਸਰੋ ਦੇ ਚੇਅਰਮੈਨ ਐੱਸ ਸੋਮਨਾਥ ਨੇ ਪੀ. ਐੱਮ. ਮੋਦੀ ਨੂੰ ਚੰਦਰਯਾਨ-3 ਮਿਸ਼ਨ ਦੀ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਟਰੰਪ ਨੇ 'ਮੱਗ ਸ਼ਾਟ' ਨਾਲ 'ਐਕਸ' 'ਤੇ ਵਾਪਸੀ ਕੀਤੀ, ਲਿਖਿਆ- NEVER SURRENDER!

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News