20 ਨਵੰਬਰ ਨੂੰ ਛੁੱਟੀ ਦਾ ਐਲਾਨ

Thursday, Nov 07, 2024 - 01:30 PM (IST)

ਮੁੰਬਈ- ਸਰਕਾਰ ਵੱਲੋਂ 20 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਅਦਾਰਿਆਂ, ਕਾਰੋਬਾਰਾਂ ਅਤੇ ਹੋਰ ਕੰਮ ਵਾਲੀਆਂ ਥਾਵਾਂ 'ਤੇ 20 ਨਵੰਬਰ ਨੂੰ ਛੁੱਟੀ ਰਹੇਗੀ। ਇਹ ਫੈਸਲਾ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਵੇਖਦੇ ਹੋਏ ਲਿਆ ਗਿਆ ਹੈ। ਬ੍ਰਿਹਨਮੁੰਬਈ ਨਗਰ ਨਿਗਮ ਦੀ ਹੱਦ ਅੰਦਰ ਆਉਣ ਵਾਲੀਆਂ ਸਾਰੀਆਂ ਕੰਮ ਵਾਲੀਆਂ ਥਾਵਾਂ 'ਤੇ ਕੰਮ ਕਰਨ ਵਾਲੇ ਕਾਮਿਆਂ ਨੂੰ ਛੁੱਟੀ ਦੇਣਾ ਲਾਜ਼ਮੀ ਹੈ, ਤਾਂ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।  ਮੁੰਬਈ ਜ਼ਿਲ੍ਹੇ ਦੇ ਚੋਣ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਚੋਣ ਅਧਿਕਾਰੀ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਕਮਿਸ਼ਨਰ ਭੂਸ਼ਣ ਗਗਰਾਨੀ ਨੇ ਬੁੱਧਵਾਰ ਨੂੰ ਜਾਰੀ ਇਕ ਬਿਆਨ ਵਿਚ ਕਿਹਾ ਕਿ ਜੇਕਰ ਮਾਲਕ ਇਸ ਨਿਰਦੇਸ਼ ਦੀ ਉਲੰਘਣਾ ਕਰਦੇ ਹਨ ਤਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- 7 ਨਵੰਬਰ ਨੂੰ ਛੁੱਟੀ ਦਾ ਐਲਾਨ

ਗਗਰਾਨੀ ਨੇ ਮੁੰਬਈ ਉਪਨਗਰ ਅਤੇ ਮੁੰਬਈ ਸ਼ਹਿਰ ਜ਼ਿਲ੍ਹੇ ਦੇ ਸਾਰੇ ਯੋਗ ਵੋਟਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੋਟਿੰਗ ਫੀਸਦੀ ਨੂੰ ਵਧਾਉਣ ਲਈ ਕਈ ਪਹਿਲਕਦਮੀਆਂ ਨੂੰ ਲਾਗੂ ਕੀਤਾ ਹੈ। ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਰੁਜ਼ਗਾਰਦਾਤਾਵਾਂ ਨੂੰ ਆਪਣੇ ਕਾਮਿਆਂ ਨੂੰ ਉਨ੍ਹਾਂ ਦੇ ਚੋਣ ਖੇਤਰਾਂ 'ਚ 20 ਨਵੰਬਰ ਨੂੰ ਵੋਟ ਪਾਉਣ ਲਈ ਆਪਣੇ ਕਾਮਿਆਂ ਪੇਡ ਛੁੱਟੀ ਪ੍ਰਦਾਨ ਕਰਨੀ ਪਵੇਗੀ ਅਤੇ ਇਹ ਨਿਯਮ ਸਾਰੇ ਉਦਯੋਗਿਕ ਸੈਕਟਰਾਂ, ਕਾਰਪੋਰੇਸ਼ਨਾਂ, ਕੰਪਨੀਆਂ ਅਤੇ ਹੋਰ ਅਦਾਰਿਆਂ 'ਤੇ ਲਾਗੂ ਹੋਵੇਗਾ। ਜਾਰੀ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਿਸ਼ੇਸ਼ ਹਾਲਾਤ ਕਾਰਨ ਪੂਰੇ ਦਿਨ ਦੀ ਛੁੱਟੀ ਦੇਣੀ ਸੰਭਵ ਨਹੀਂ ਹੈ ਤਾਂ ਘੱਟੋ-ਘੱਟ ਚਾਰ ਘੰਟੇ ਦੀ ਛੁੱਟੀ ਦਿੱਤੀ ਜਾ ਸਕਦੀ ਹੈ, ਬਸ਼ਰਤੇ ਜ਼ਿਲ੍ਹਾ ਚੋਣ ਅਫ਼ਸਰ ਤੋਂ ਅਗਾਊਂ ਪ੍ਰਵਾਨਗੀ ਲਈ ਜਾਵੇ।

ਇਹ ਵੀ ਪੜ੍ਹੋ- ਜੇਕਰ ਤੁਹਾਡਾ ਵੀ ਫੋਨ ਚੋਰੀ ਜਾਂ ਗੁੰਮ ਹੋ ਗਿਆ ਤਾਂ ਘਬਰਾਓ ਨਹੀਂ, ਆਸਾਨੀ ਨਾਲ ਕਰੋ UPI ID ਬੰਦ

ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਰੁਜ਼ਗਾਰਦਾਤਾਵਾਂ ਨੂੰ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਕਰਮੀ ਚੋਣਾਂ ਵਾਲੇ ਦਿਨ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਹਾਲਾਂਕਿ ਲੋਕ ਪ੍ਰਤੀਨਿਧਤਾ ਐਕਟ ਦੀ ਧਾਰਾ 135 (ਬੀ) ਮੁਤਾਬਕ ਜਿਨ੍ਹਾਂ ਕਾਮਿਆਂ ਦੀ ਗੈਰ-ਹਾਜ਼ਰੀ ਜਨਤਾ ਜਾਂ ਉਨ੍ਹਾਂ ਦੇ ਅਦਾਰੇ ਨੂੰ ਖਤਰਾ ਹੋ ਸਕਦਾ ਹੈ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਜ਼ਾ ਜਾਂ ਜੁਰਮਾਨਾ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  ਜ਼ਹਿਰੀਲੀ ਹੋ ਗਈ ਜਲੇਬੀ, 50 ਲੋਕਾਂ ਦੀ ਵਿਗੜੀ ਸਿਹਤ


Tanu

Content Editor

Related News