ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

Thursday, Jul 10, 2025 - 06:58 PM (IST)

ਫਿਰ ਲਾਗੂ ਹੋਇਆ WORK FROM HOME, ਇਹ ਕਰਮਚਾਰੀ ਕਰਨਗੇ ਘਰੋਂ ਕੰਮ

ਹਰਿਆਣਾ : ਇਸ ਸਮੇਂ ਪੂਰੇ ਦੇਸ਼ ਵਿਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਪੰਜਾਬ ਵਿਚ ਮੀਂਹ ਦੇ ਨਾਲ-ਨਾਲ ਧੁੱਪ ਵੀ ਦੇਖਣ ਨੂੰ ਮਿਲ ਰਹੀ ਹੈ, ਜਦਕਿ ਦੇਸ਼ ਦੇ ਕਈ ਹਿੱਸਿਆ ਵਿਚ ਮੀਂਹ ਕਾਰਨ ਪਾਣੀ ਭਰਿਆ ਹੋਇਆ ਹੈ। ਇਸ ਤੋਂ ਇਲਾਹਾ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਕੱਲ੍ਹ ਭਾਰੀ ਮੀਂਹ ਪਿਆ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਭਰ ਗਿਆ। ਅੱਧੀ ਰਾਤ ਤੋਂ ਬਾਅਦ ਵੀ ਬੱਦਲ ਛਾਏ ਰਹੇ। ਵੀਰਵਾਰ ਸਵੇਰ ਤੱਕ ਕਈ ਇਲਾਕਿਆਂ ਵਿੱਚ ਮੀਂਹ ਪੈਂਦਾ ਰਿਹਾ। 

ਇਹ ਵੀ ਪੜ੍ਹੋ - Aadhaar Card ਨੂੰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, ਨਹੀਂ ਤਾਂ...

ਇਸ ਦੌਰਾਨ ਗਲੀਆਂ ਅਤੇ ਸੜਕਾਂ ਵਿੱਚ ਕਈ ਫੁੱਟ ਪਾਣੀ ਭਰ ਗਿਆ। ਗੁਰੂਗ੍ਰਾਮ ਡੀਐਲਐਫ ਫੇਜ਼ 2, ਗੋਲਫ ਕੋਰਸ ਰੋਡ ਦੇ ਪੌਸ਼ ਖੇਤਰਾਂ ਦੇ ਨੇੜੇ ਦੇ ਇਲਾਕੇ ਡੁੱਬ ਗਏ। ਡੀਐੱਲਐੱਫ ਖੇਤਰ ਵਿੱਚ ਕਈ ਥਾਵਾਂ 'ਤੇ ਹਾਲਾਤ ਸਵੀਮਿੰਗ ਪੂਲ ਵਰਗੇ ਸਨ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਲਈ ਆਰੇਜ਼ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਡੀਸੀ ਨੇ ਕਾਰਪੋਰੇਟ ਕੰਪਨੀਆਂ ਨੂੰ ਆਪਣੇ ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਆਗਿਆ ਦੇਣ ਲਈ ਕਿਹਾ ਹੈ, ਤਾਂ ਜੋ ਸੜਕਾਂ 'ਤੇ ਟ੍ਰੈਫਿਕ ਜਾਮ ਨਾ ਹੋਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...

ਜ਼ਿਲ੍ਹਾ ਪ੍ਰਸ਼ਾਸਨ ਨੇ ਨਿੱਜੀ ਅਤੇ ਕਾਰਪੋਰੇਟ ਸੰਸਥਾਵਾਂ ਨੂੰ 10 ਜੁਲਾਈ, 2025 ਨੂੰ ਕਰਮਚਾਰੀਆਂ ਲਈ 'ਘਰੋਂ ਕੰਮ' ਕਰਨ ਦੀ ਆਗਿਆ ਦੇਣ ਦੀ ਬੇਨਤੀ ਕੀਤੀ ਹੈ। ਅਗਲੇ 24 ਘੰਟਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਕਾਰਨ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਦੀ ਸੰਭਾਵਨਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰੀ ਬਾਰਿਸ਼ ਕਈ ਥਾਵਾਂ 'ਤੇ ਪਾਣੀ ਭਰ ਸਕਦਾ ਹੈ ਅਤੇ ਆਵਾਜਾਈ ਵਿੱਚ ਵਿਘਨ ਪਾ ਸਕਦਾ ਹੈ, ਜਿਸ ਨਾਲ ਦਫਤਰ ਆਉਣ-ਜਾਣ ਵਿੱਚ ਮੁਸ਼ਕਲ ਅਤੇ ਜੋਖਮ ਦੋਵੇਂ ਵਧ ਸਕਦੇ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਜ਼ਰੂਰੀ ਕਾਰਨ ਤੋਂ ਘਰੋਂ ਨਾ ਨਿਕਲਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।

ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

rajwinder kaur

Content Editor

Related News