ਇਕ ਵਾਰ ਫ਼ਿਰ ਹੋ ਗਿਆ ਐਨਕਾਊਂਟਰ ! 3 ਨਕਸਲੀ ਢੇਰ
Saturday, Jul 26, 2025 - 12:25 PM (IST)

ਨੈਸ਼ਨਲ ਡੈਸਕ- ਝਾਰਖੰਡ ਦੇ ਗੁਮਲਾ ਜ਼ਿਲ੍ਹੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਸ਼ਨੀਵਾਰ ਨੂੰ ਮੁਕਾਬਲਾ ਹੋ ਗਿਆ ਜਿਸ ਦੌਰਾਨ 3 ਨਕਸਲੀ ਮਾਰੇ ਗਏ। ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਮਾਰੇ ਗਏ ਨਕਸਲੀ ਜੇ.ਜੇ.ਐੱਮ.ਪੀ. ਨਾਲ ਸਬੰਧਤ ਹੈ, ਜੋ ਕਿ ਭਾਕਪਾ (ਮਾਓਵਾਦੀ) ਤੋਂ ਵੱਖ ਹੋਇਆ ਸਮੂਹ ਹੈ।
ਇਹ ਵੀ ਪੜ੍ਹੋ- ਵਿਆਹ ਹੀ ਨਹੀਂ, ਹੁਣ ਮੰਗਣੀ ਨੂੰ ਲੈ ਕੇ ਵੀ ਜਾਰੀ ਹੋਇਆ ਨਵਾਂ ਫ਼ਰਮਾਨ ! ਕੈਬਨਿਟ ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਘਾਗਰਾ ਇਲਾਕੇ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ ਸੀ, ਜਿਸ ਮਗਰੋਂ 3 ਨਕਸਲੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਝਾਰਖੰਡ ਪੁਲਸ ਦੇ ਆਈ.ਜੀ. ਮਾਈਕਲ ਐੱਸ. ਰਾਜ ਨੇ ਦੱਸਿਆ ਕਿ ਅਭਿਆਨ ਹਾਲੇ ਜਾਰੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e