ਕੁਲਗਾਮ ''ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ
Thursday, Dec 16, 2021 - 03:24 AM (IST)
ਸ਼੍ਰੀਨਗਰ — ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਕੁਲਗਾਮ ਜ਼ਿਲ੍ਹੇ ਦੇ ਰੇਦਵਾਨੀ ਖੇਤਰ ਵਿੱਚ ਉਦੋਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਦੀ ਇੱਕ ਸੰਯੁਕਤ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਤੋਂ ਬਾਅਦ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਇਸ ਦੌਰਾਨ ਇਲਾਕੇ 'ਚ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਪੁਲਸ ਨੇ ਟਵੀਟ ਕੀਤਾ, ''ਕੁਲਗਾਮ ਦੇ ਰੇਦਵਾਨੀ ਇਲਾਕੇ 'ਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਸ ਅਤੇ ਸੁਰੱਖਿਆ ਬਲ ਆਪਣਾ ਕੰਮ ਕਰ ਰਹੇ ਹਨ।” ਇਸ ਦੌਰਾਨ ਸੁਰੱਖਿਆ ਬਲਾਂ ਦਾ ਆਪਰੇਸ਼ਨ ਜਾਰੀ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।