ਬੰਬੀਹਾ ਤੇ ਬਵਾਨਾ ਗੈਂਗ ਦੇ ਬਦਮਾਸ਼ਾਂ ਤੇ ਪੁਲਸ ਵਿਚਾਲੇ ਹੋਇਆ ਐਨਕਾਊਂਟਰ
Friday, Nov 24, 2023 - 05:46 AM (IST)
ਨਵੀਂ ਦਿੱਲੀ (ਭਾਸ਼ਾ)- ਬੀਤੇ ਦਿਨੀਂ ਬਾਹਰੀ ਦਿੱਲੀ 'ਚ ਬਵਾਨਾ ਅਤੇ ਬੰਬੀਹਾ ਗੈਂਗ ਦੇ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਐਨਕਾਊਂਟਰ ਹੋ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਸ ਨੇ ਦੱਸਿਆ ਕਿ ਨੀਰਜ ਬਵਾਨਾ ਅਤੇ ਬੰਬੀਹਾ ਗੈਂਗ ਦੇ 3 ਬਦਮਾਸ਼ਾਂ ਨੂੰ ਮੁਕਾਬਲੇ ਤੋਂ ਬਾਅਦ ਬਾਹਰੀ ਦਿੱਲੀ ਦੇ ਪਿੰਡ ਛਾਵਲਾ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਰਾਹੁਲ, ਅਮਨ ਦਹੀਆ ਅਤੇ ਜਸਬੀਰ ਵਜੋਂ ਹੋਈ ਹੈ। ਤਿੰਨਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਇਸ ਸਾਲ ਦੀ ਸ਼ੁਰੂਆਤ ’ਚ ਬਾਹਰੀ ਜ਼ਿਲੇ ਦੇ ਰਣਹੌਲਾ ਥਾਣੇ ’ਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਵਿਸ਼ਵ ਕੱਪ ਫ਼ਾਈਨਲ ਲਈ PM ਮੋਦੀ ਨੂੰ 'ਪਨੌਤੀ' ਕਹੇ ਜਾਣ ਦੇ ਸਵਾਲ 'ਤੇ ਜਾਣੋ ਕੀ ਬੋਲੇ ਮੁਹੰਮਦ ਸ਼ੰਮੀ
27 ਫਰਵਰੀ ਨੂੰ ਸ਼ਾਮ 4.30 ਵਜੇ ਇਕ ਵਿਅਕਤੀ ਆਪਣੇ ਚਚੇਰੇ ਭਰਾਵਾਂ ਨਾਲ ਆਪਣੇ ਦਫ਼ਤਰ ਵਿਚ ਬੈਠਾ ਸੀ, ਜਦੋਂ ਤਿੰਨ ਹਥਿਆਰਬੰਦ ਵਿਅਕਤੀ ਅੰਦਰ ਆਏ ਅਤੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਤਿੰਨੋਂ ਮੁਲਜ਼ਮ ਹਰਿਆਣਾ ਅਤੇ ਦਿੱਲੀ ਵਿਚ ਕਤਲ, ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼, ਅਪਰਾਧਿਕ ਸਾਜ਼ਿਸ਼ ਅਤੇ ਅਸਲਾ ਐਕਟ ਦੇ ਮਾਮਲਿਆਂ ਵਿਚ ਲੋੜੀਂਦੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8