ਜੰਮੂ-ਕਸ਼ਮੀਰ 'ਚ ਫ਼ੌਜ ਦਾ ਅੱਤਵਾਦੀਆਂ ਨਾਲ ਐਨਕਾਊਂਟਰ ਜਾਰੀ, ਕੈਪਟਨ ਸਣੇ 4 ਜਵਾਨ ਸ਼ਹੀਦ, 2 ਜ਼ਖ਼ਮੀ

Wednesday, Nov 22, 2023 - 10:21 PM (IST)

ਜੰਮੂ-ਕਸ਼ਮੀਰ 'ਚ ਫ਼ੌਜ ਦਾ ਅੱਤਵਾਦੀਆਂ ਨਾਲ ਐਨਕਾਊਂਟਰ ਜਾਰੀ, ਕੈਪਟਨ ਸਣੇ 4 ਜਵਾਨ ਸ਼ਹੀਦ, 2 ਜ਼ਖ਼ਮੀ

ਰਾਜੌਰੀ/ਜੰਮੂ (ਭਾਸ਼ਾ): ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਰਾਤ ਤਕ ਜਾਰੀ ਹੈ। ਇਸ ਮੁਕਾਬਲੇ 'ਚ ਕੈਪਟਨ ਪੱਧਰ ਦੇ 2 ਅਧਿਕਾਰੀਆਂ ਸਮੇਤ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖਮੀ ਹੋ ਗਏ। 

ਇਹ ਜਾਣਕਾਰੀ ਸਾਂਝੀ ਕਰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੌਕੇ 'ਤੇ ਦੋ ਅੱਤਵਾਦੀਆਂ ਨੂੰ ਘੇਰ ਲਿਆ ਹੈ ਅਤੇ ਭਿਆਨਕ ਮੁਕਾਬਲਾ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਦੌਰਾਨ ਦੋ ਕਪਤਾਨ, ਇਕ ਕਾਂਸਟੇਬਲ ਅਤੇ ਇਕ ਸਿਪਾਹੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਕ ਮੇਜਰ ਅਤੇ ਇਕ ਹੋਰ ਸੈਨਿਕ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਊਧਮਪੁਰ ਦੇ ਫ਼ੌਜੀ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਦੱਸਿਆ ਕਿ ਧਰਮਸਾਲ ਦੇ ਬਜੀਮਲ ਖੇਤਰ ਵਿਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਘੇਰੇ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)

ਫ਼ੌਜ ਦੀ 'ਵਾਈਟ ਨਾਈਟ ਕੋਰ' ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਖਾਸ ਖੁਫੀਆ ਸੂਚਨਾਵਾਂ ਦੇ ਆਧਾਰ 'ਤੇ ਐਤਵਾਰ ਨੂੰ ਰਾਜੌਰੀ ਦੇ ਗੁਲਾਬਗੜ੍ਹ ਜੰਗਲ ਦੇ ਕਾਲਾਕੋਟ ਇਲਾਕੇ 'ਚ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ। ਇਸ ਵਿਚ ਕਿਹਾ ਗਿਆ ਹੈ ਕਿ 22 ਨਵੰਬਰ ਨੂੰ ਮੁਕਾਬਲਾ ਹੋਇਆ ਅਤੇ ਭਿਆਨਕ ਗੋਲ਼ੀਬਾਰੀ ਹੋਈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ 'ਚ ਸਰਗਰਮ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਐਤਵਾਰ ਤੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਇਕ ਪਿੰਡ ਵਾਸੀ ਨੇ ਪੀ.ਟੀ.ਆਈ. ਨੂੰ ਦੱਸਿਆ, "ਮੁਹਿੰਮ ਦੇ ਕਾਰਨ, ਸਾਨੂੰ ਘਰ ਵਿਚ ਰਹਿਣ ਅਤੇ ਬਾਹਰ ਨਾ ਜਾਣ ਲਈ ਕਿਹਾ ਗਿਆ ਸੀ, ਸਾਡੇ ਬੱਚੇ ਘਰ ਵਿਚ ਹੀ ਰਹੇ ਅਤੇ ਸਕੂਲ ਨਹੀਂ ਗਏ।'' ਉਨ੍ਹਾਂ ਕਿਹਾ ਕਿ ਮੁਕਾਬਲਾ ਪਿੰਡ ਦੇ ਨੇੜੇ ਜੰਗਲੀ ਖੇਤਰ ਵਿਚ ਚੱਲ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਜੀਮਲ 'ਚ ਮੁਕਾਬਲੇ ਵਾਲੀ ਥਾਂ 'ਤੇ ਘੇਰੇ ਗਏ ਦੋ ਅੱਤਵਾਦੀ ਵਿਦੇਸ਼ੀ ਨਾਗਰਿਕ ਜਾਪਦੇ ਸਨ ਅਤੇ ਐਤਵਾਰ ਤੋਂ ਹੀ ਇਲਾਕੇ 'ਚ ਘੁੰਮ ਰਹੇ ਸਨ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਇਕ ਧਾਰਮਿਕ ਸਥਾਨ 'ਤੇ ਵੀ ਪਨਾਹ ਲਈ ਹੋਈ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News