ਬਡਗਾਮ ''ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ

Wednesday, Oct 28, 2020 - 12:52 AM (IST)

ਬਡਗਾਮ ''ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਜਾਰੀ

ਨਵੀਂ ਦਿੱਲੀ - ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਘੁਸਪੈਠ ਦੀਆਂ ਕੋਸ਼ਿਸ਼ਾਂ ਵੱਧ ਗਈਆਂ ਹਨ। ਲਗਾਤਾਰ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਮੰਗਲਵਾਰ ਨੂੰ ਇੱਕ ਵਾਰ ਫਿਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਨਿਊਜ਼ ਏਜੰਸੀ ਏ.ਐੱਨ.ਆਈ. ਮੁਤਾਬਕ ਜੰਮੂ-ਕਸ਼ਮੀਰ 'ਚ ਬਡਗਾਮ ਦੇ ਅਰੀਬਾਗ ਮਚਾਮਾ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਫਿਰ ਮੁਕਾਬਲਾ ਸ਼ੁਰੂ ਹੋ ਗਿਆ।

ਇਲਾਕੇ 'ਚ ਅੱਤਵਾਦੀ ਦੀ ਮੌਜੂਦਗੀ ਦੀ ਸੂਚਨਾ ਮਿਲਦੇ ਹੀ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਨੇ ਜੁਆਇੰਟ ਆਪਰੇਸ਼ਨ ਦੇ ਤਹਿਤ ਸਰਚ ਆਪਰੇਸ਼ਨ ਸ਼ੁਰੂ ਕੀਤਾ। ਇਲਾਕੇ ਦੀ ਘੇਰਾਬੰਦੀ ਕਰ ਸਰਚ ਅਭਿਆਨ ਸ਼ੁਰੂ ਕੀਤਾ, ਜਿਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਵਲੋਂ ਵੀ ਗੋਲੀਬਾਰੀ ਕੀਤੀ ਗਈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਸੁਰੱਖਿਆ ਬਲਾਂ ਨੇ ਇਲਾਕੇ 'ਚ ਸਾਰੇ ਪ੍ਰਵੇਸ਼ ਅਤੇ ਨਿਕਾਸ ਗੇਟ ਨੂੰ ਬੰਦ ਕਰ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਐਨਕਾਉਂਟਰ ਜਾਰੀ ਹੈ।


author

Inder Prajapati

Content Editor

Related News