ਜੰਮੂ : ਅਨੰਤਨਾਗ ''ਚ ਫੌਜ ਨੇ 1 ਅੱਤਵਾਦੀ ਕੀਤਾ ਢੇਰ, ਸਰਚ ਆਪਰੇਸ਼ਨ ਜਾਰੀ

06/08/2019 10:32:46 AM

ਅਨੰਤਨਾਗ— ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ, ਜੋ ਅਜੇ ਵੀ ਜਾਰੀ ਹੈ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲੇ ਦੇ ਵੇਰੀਨਾਗ ਖੇਤਰ ਵਿਚ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਚਲਾਈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇੱਥੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਅਜੇ ਵੀ ਇਲਾਕੇ ਵਿਚ ਦੋ ਹੋਰ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ। ਫਿਲਹਾਲ ਦੋਹਾਂ ਪਾਸਿਓਂ ਗੋਲੀਬਾਰੀ ਜਾਰੀ ਹੈ।


ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਇਸ ਦਰਮਿਆਨ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਹੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਮੂੰਹ ਤੋੜ ਜਵਾਬ ਦਿੱਤਾ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਵਾਮਾ ਜ਼ਿਲੇ ਵਿਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਮੁਕਾਬਲੇ ਵਿਚ ਫੌਜ ਨੇ ਜੈਸ਼ ਦੇ 4 ਅੱਤਵਾਦ ਢੇਰ ਕੀਤੇ। ਪੁਲਵਾਮਾ ਦੇ ਪੰਜਾਰਣ ਇਲਾਕੇ ਵਿਚ ਫੌਜ ਨੇ ਅੱਤਵਾਦੀਆਂ ਦੇ ਇਸ ਦਲ ਦੀ ਘੇਰਾਬੰਦੀ ਕੀਤੀ ਸੀ। ਇਸ ਆਪਰੇਸ਼ਨ 'ਚ ਫੌਜ ਤੋਂ ਇਲਾਵਾ ਐੱਸ. ਓ. ਜੀ. ਅਤੇ ਸੀ. ਆਰ. ਪੀ. ਐੱਫ. ਦੇ ਜਵਾਨ ਵੀ ਸ਼ਾਮਲ ਹੋਏ ਸਨ।


Tanu

Content Editor

Related News