ਪੁਲਵਾਮਾ ''ਚ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

Friday, Jul 02, 2021 - 03:04 AM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਜਾਣਕਾਰੀ ਮੁਤਾਬਕ ਪੁਲਵਾਮਾ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਹੋਇਆ ਹੈ। ਕਸ਼ਮੀਰ ਜ਼ੋਨ ਪੁਲਸ ਨੇ ਜਾਣਕਾਰੀ ਦਿੱਤੀ ਹੈ ਕਿ ਪੁਲਵਾਮਾ ਦੇ ਹੰਜਿਨ ਰਾਜਪੋਰਾ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਿਆ। ਇਸ ਤੋਂ ਬਾਅਦ ਦੋਨਾਂ ਪਾਸਿਓ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਅਤੇ ਪੁਲਸ ਦੀ ਇੱਕ ਟੀਮ ਨੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਸੀ। ਦਰਅਸਲ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਕੁੱਝ ਅੱਤਵਾਦੀ ਛਿਪੇ ਹੋਏ ਹਨ, ਜਿਸ ਤੋਂ ਬਾਅਦ ਛਿਪੇ ਅੱਤਵਾਦੀਆਂ ਦੀ ਤਲਾਸ਼ ਵਿੱਚ ਇਹ ਸਰਚ ਆਪਰੇਸ਼ਨ ਚਲਾਇਆ ਗਿਆ ਸੀ। ਸਰਚ ਆਪਰੇਸ਼ਨ ਦੌਰਾਨ ਜਿਵੇਂ ਹੀ ਸੁਰੱਖਿਆ ਬਲ,  ਅੱਤਵਾਦੀਆਂ ਦੇ ਸ਼ੱਕੀ ਟਿਕਾਣੇ 'ਤੇ ਪੁੱਜੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਮੋਰਚਾ ਸੰਭਾਲਿਆ। ਦੱਸਿਆ ਜਾ ਰਿਹਾ ਹੈ ਕਿ ਦੋਨਾਂ ਪਾਸਿਓ ਭਾਰੀ ਫਾਇਰਿੰਗ ਹੋਈ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


Inder Prajapati

Content Editor

Related News