ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਖ਼ਤਮ; 1 ਅੱਤਵਾਦੀ ਦੀ ਮਿਲੀ ਲਾਸ਼, ਜਵਾਨ ਜ਼ਖਮੀ

Saturday, Aug 24, 2024 - 10:44 PM (IST)

ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਖ਼ਤਮ; 1 ਅੱਤਵਾਦੀ ਦੀ ਮਿਲੀ ਲਾਸ਼, ਜਵਾਨ ਜ਼ਖਮੀ

ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਸੋਪੋਰ ਉਪ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਹੋਏ ਮੁਕਾਬਲੇ ਦੌਰਾਨ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਅਤੇ ਇਕ ਫ਼ੌਜੀ ਜ਼ਖਮੀ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ।

ਪੁਲਸ ਨੇ ਦੱਸਿਆ ਕਿ ਰਫੀਆਬਾਦ ਦੇ ਵਾਟਰਗਾਮ ਪੁਆਇੰਟ 'ਤੇ ਅਲਰਟ 'ਤੇ ਮੌਜੂਦ ਸੁਰੱਖਿਆ ਬਲਾਂ ਨੂੰ ਨੇੜੇ-ਤੇੜੇ ਸ਼ੱਕੀ ਹਰਕਤ ਦਾ ਪਤਾ ਲੱਗਾ। ਜਦੋਂ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ, “ਇਲਾਕੇ ਨੂੰ ਤੁਰੰਤ ਘੇਰ ਲਿਆ ਗਿਆ ਅਤੇ ਤਲਾਸ਼ੀ ਲਈ ਗਈ। ਬਾਅਦ 'ਚ ਤਲਾਸ਼ੀ ਦੌਰਾਨ ਅੱਤਵਾਦੀ ਦੀ ਲਾਸ਼ ਹਥਿਆਰਾਂ ਅਤੇ ਗੋਲਾ-ਬਾਰੂਦ ਸਮੇਤ ਬਰਾਮਦ ਕੀਤੀ ਗਈ। ਅੱਤਵਾਦੀ ਦੀ ਪਛਾਣ ਕੀਤੀ ਜਾ ਰਹੀ ਹੈ।

ਹਾਲਾਂਕਿ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਇਕ ਫੌਜੀ ਵੀ ਜ਼ਖਮੀ ਹੋ ਗਿਆ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਖ਼ਤਮ ਹੋ ਗਿਆ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Sandeep Kumar

Content Editor

Related News