J&K ''ਚ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
Monday, Mar 17, 2025 - 10:07 AM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜਚਲਦਾਰਾ ਦੇ ਕਰੂਮਹੂਰਾ ਪਿੰਡ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਅੱਤਵਾਦੀਆਂ ਵਲੋਂ ਸੁਰੱਖਿਆ ਫੋਰਸ ਦੇ ਜਵਾਨਾਂ 'ਤੇ ਗੋਲੀਬਾਰੀ ਕੀਤੇ ਜਾਣ ਮਗਰੋਂ ਮੁਕਾਬਲਾ ਸ਼ੁਰੂ ਹੋ ਗਿਆ।