ਪੁੰਛ ਤੋਂ ਬਾਅਦ ਕਠੂਆ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

Monday, Sep 16, 2024 - 03:24 AM (IST)

ਪੁੰਛ ਤੋਂ ਬਾਅਦ ਕਠੂਆ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਜੰਮੂ — ਜੰਮੂ-ਕਸ਼ਮੀਰ 'ਚ ਪੁੰਛ ਜ਼ਿਲ੍ਹੇ ਦੇ ਮੇਂਢਰ ਇਲਾਕੇ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਤੋਂ ਕੁਝ ਘੰਟੇ ਬਾਅਦ ਕਠੂਆ ਜ਼ਿਲ੍ਹੇ ਦੇ ਬਾਨੀ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ।

ਪੁਲਸ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਸੂਚਨਾ ਦੇ ਆਧਾਰ 'ਤੇ ਬਾਨੀ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਇਲਾਕੇ ਨੂੰ ਘੇਰਦੇ ਹੋਏ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। ਇਸ ਤੋਂ ਪਹਿਲਾਂ ਸਵੇਰੇ ਪੁੰਛ ਜ਼ਿਲ੍ਹੇ ਦੇ ਮੇਂਢਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਸੀ।

ਪੁਲਸ ਨੇ ਦੱਸਿਆ ਕਿ ਇਹ ਘਟਨਾ ਮੇਂਢਰ ਦੇ ਕਟੇਰਾ ਪਿੰਡ 'ਚ ਪਥੰਤੀਰ ਦੇ ਕੋਲ ਕਾਲਾਬਨ ਦੇ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਦੌਰਾਨ ਹੋਈ। ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਪੁੰਛ ਦੇ ਸੁਰਨਕੋਟ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ 'ਚ ਕਿਸ਼ਤਵਾੜ ਜ਼ਿਲੇ ਦੇ ਚਤਰੂ ਇਲਾਕੇ 'ਚ ਗੋਲੀਬਾਰੀ 'ਚ ਦੋ ਜਵਾਨ ਸ਼ਹੀਦ ਹੋ ਗਏ ਸਨ ਅਤੇ ਦੋ ਹੋਰ ਜ਼ਖਮੀ ਹੋ ਗਏ ਸਨ।
 


author

Inder Prajapati

Content Editor

Related News