ਕਠੂਆ ’ਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਮੁਕਾਬਲੇ ’ਚ ਇਕ ਅੱਤਵਾਦੀ ਢੇਰ

Tuesday, Jun 11, 2024 - 11:12 PM (IST)

ਕਠੂਆ ’ਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ, ਮੁਕਾਬਲੇ ’ਚ ਇਕ ਅੱਤਵਾਦੀ ਢੇਰ

ਜੰਮੂ, (ਭਾਸ਼ਾ)- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਇਕ ਪਿੰਡ ਵਿਚ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਨੂੰ ਮਾਰਿਆ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀ ਹੀਰਾਨਗਰ ਸੈਕਟਰ ’ਚ ਕੁਟਾ ਮੋਡ ਨੇੜੇ ਸੈਦਾ ਸੁਖਲ ਪਿੰਡ ’ਚ ਸਨ। ਉਨ੍ਹਾਂ ਕਿਹਾ ਕਿ ਘਟਨਾ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ 3 ਵਿਅਕਤੀਆਂ ਦੀ ਸ਼ੱਕੀ ਗਤੀਵਿਧੀ ਤੋਂ ਬਾਅਦ ਪੁਲਸ ਅਤੇ ਹੋਰ ਸੁਰੱਖਿਆ ਬਲ ਸ਼ਾਮ ਕਰੀਬ 7.45 ਵਜੇ ਪਿੰਡ ਪਹੁੰਚੇ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਵੱਲੋਂ ਰੌਲਾ ਪਾਉਣ ਤੋਂ ਬਾਅਦ ਕੁਝ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਸ਼ੱਕੀ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਪਿੰਡ ’ਚ ਲੁਕੇ ਹੋਰ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।


author

Rakesh

Content Editor

Related News