ਕੁਪਵਾੜਾ ’ਚ ਸੁਰੱਖਿਆ ਫੋਰਸਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
Wednesday, Aug 28, 2024 - 11:20 PM (IST)

ਸ਼੍ਰੀਨਗਰ- ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿਚ ਕੰਟਰੋਲ ਲਾਈਨ ਨੇੜੇ ਖੁਸ਼ਹਾਲ ਚੌਕੀ ਕੋਲ ਘੁਸਪੈਠ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਫੋਰਸਾਂ ਅਤੇ ਘੁਸਪੈਠੀਆਂ ਵਿਚਾਲੇ ਮੁਕਾਬਲਾ ਹੋਇਆ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ’ਚ ਲੱਗਭਗ ਇਕ ਮਹੀਨੇ ਬਾਅਦ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਅਜਿਹੇ ’ਚ ਅੱਤਵਾਦੀਆਂ ਨੇ ਇਕ ਵਾਰ ਫਿਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ।