ਸ਼੍ਰੀਨਗਰ ਦੇ ਨੌਗਾਮ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਘਿਰੇ

Wednesday, Jun 16, 2021 - 01:39 AM (IST)

ਸ਼੍ਰੀਨਗਰ ਦੇ ਨੌਗਾਮ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, 2 ਅੱਤਵਾਦੀ ਘਿਰੇ

ਸ਼੍ਰੀਨਗਰ - ਸ਼੍ਰੀਨਗਰ ਦੇ ਨੌਗਾਮ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਦੀ ਦੇਰ ਰਾਤ ਨੌਗਾਮ ਇਲਾਕੇ ਵਿੱਚ ਇਹ ਮੁਕਾਬਲਾ ਹੋਇਆ ਹੈ। ਰਿਪੋਰਟ  ਮੁਤਾਬਕ ਸੁਰੱਖਿਆ ਬਲਾਂ ਨੇ 2 ਅੱਤਵਾਦੀਆ ਨੂੰ ਇੱਥੇ ਘੇਰ ਲਿਆ ਹੈ। ਕਸ਼ਮੀਰ ਜ਼ੋਨ ਪੁਲਸ ਨੇ ਇਹ ਖ਼ਬਰ ਟਵਿੱਟਰ 'ਤੇ ਸ਼ੇਅਰ ਕਰਦੇ ਹੋਏ ਲਿਖਿਆ ਹੈ ਕਿ ਸ਼੍ਰੀਨਗਰ ਦੇ ਨੌਗਾਮ ਇਲਾਕੇ ਦੇ ਵਾਗੂਰਾ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਘੇਰਿਆ ਹੈ।

ਇਹ ਵੀ ਪੜ੍ਹੋ- ਵੱਡਾ ਫੈਸਲਾ: ਆਂਧਰਾ ਪ੍ਰਦੇਸ਼ ਦੇ ਸਾਰੇ ਅੰਡਰ-ਗ੍ਰੈਜੂਏਟ ਡਿਗਰੀ ਕਾਲਜਾਂ 'ਚ ਅੰਗਰੇਜ਼ੀ ਮਾਧਿਅਮ ਹੋਇਆ ਲਾਜ਼ਮੀ

ਇਸ ਮੁਕਾਬਲੇ ਨੂੰ ਲੈ ਕੇ ਕੁੱਝ ਮੀਡੀਆ ਰਿਪੋਰਟਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੰਮੂ ਅਤੇ ਕਸ਼ਮੀਰ ਪੁਲਸ ਅਤੇ ਸੀ.ਆਰ.ਪੀ.ਐੱਫ. ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਕੁੱਝ ਅੱਤਵਾਦੀ ਮੌਜੂਦ ਹਨ। ਜਿਸ ਤੋਂ ਬਾਅਦ ਬਹਾਦੁਰ ਜਵਾਨਾਂ ਨੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਉਣਾ ਸ਼ੁਰੂ ਕੀਤਾ। ਸੁਰੱਖਿਆ ਬਲ ਜਦੋਂ ਸ਼ੱਕੀ ਅੱਤਵਾਦੀਆਂ ਦੇ ਕਰੀਬ ਪਹੁੰਚ ਗਏ ਸਨ ਉਦੋਂ ਉਨ੍ਹਾਂ ਨੇ ਅਚਾਨਕ ਉਨ੍ਹਾਂ 'ਤੇ ਫਾਇਰਿੰਗ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤੁਰੰਤ ਮੋਰਚਾ ਸੰਭਾਲਦੇ ਹੋਏ ਅੱਤਵਾਦੀਆਂ ਨੂੰ ਉਨ੍ਹਾਂ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਹੈ।  

ਮੁਕਾਬਲੇ ਨੂੰ ਵੇਖਦੇ ਹੋਏ ਇਲਾਕੇ ਵਿੱਚ ਆਉਣ ਜਾਣ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੌਕੇ 'ਤੇ ਹੋਰ ਸੁਰੱਖਿਆ ਬਲਾਂ ਨੂੰ ਵੀ ਭੇਜਿਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਰੋਸ਼ਨੀ ਦੀ ਵੀ ਪੂਰੀ ਵਿਵਸਥਾ ਕੀਤੀ ਹੈ ਤਾਂ ਕਿ ਰਾਤ ਦੇ ਹਨ੍ਹੇਰੇ ਦਾ ਫਾਇਦਾ ਚੁੱਕ ਕੇ ਅੱਤਵਾਦੀ ਉੱਥੋਂ ਫ਼ਰਾਰ ਨਾ ਹੋ ਸਕਣ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News