JK: ਪੁਲਵਾਮਾ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

10/10/2020 7:45:44 PM

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਪੁਲਵਾਮਾ ਕੇਡਡੂਰਾ ਇਲਾਕੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਸੁਰੱਖਿਆ ਬਲਾਂ ਨੇ ਇਸ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀਆਂ ਲਾਸ਼ਾ ਨੂੰ ਕਬ‍ਜ਼ੇ 'ਚ ਲੈ ਕੇ ਹਥਿਆਰਾਂ ਨੂੰ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਕੋਲੋਂ ਵਲੋਂ ਗੋਲਾ-ਬਾਰੂਦ, ਏ.ਕੇ.-47 ਰਾਈਫਲ ਸਮੇਤ ਹੋਰ ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਆਲੇ ਦੁਆਲੇ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ।

ਇਸ ਤੋਂ ਪਹਿਲਾਂ ਅੱਜ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ। ਪੁਲਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ 'ਚ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਇਲਾਕੇ 'ਚ ਅੱਤਵਾਦੀਆਂ ਦੀ ਹਾਜ਼ਰੀ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਬਲਾਂ ਨੇ ਇਸ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ ਸ਼ੁਰੂ ਕੀਤੀ। ਤਲਾਸ਼ੀ ਮੁਹਿੰਮ ਦੌਰਾਨ ਜਦੋਂ ਅੱਤਵਾਦੀਆਂ ਦੇ ਲੁਕੇ ਹੋਣ ਦੀ ਪੁਸ਼ਟੀ ਹੋ ਗਈ ਤਾਂ ਸਭ ਤੋਂ ਪਹਿਲਾਂ ਸਥਾਨਕ ਨਿਵਾਸੀਆਂ ਵਲੋਂ ਇਲਾਕੇ ਨੂੰ ਖਾਲੀ ਕਰਨ ਲਈ ਕਿਹਾ ਗਿਆ।

ਇਸ ਤੋਂ ਬਾਅਦ ਪਿੰਡ ਦੇ ਲੋਕਾਂ ਦੇ ਜ਼ਰੀਏ ਇੱਕ ਘਰ 'ਚ ਲੁਕੇ ਅੱਤਵਾਦੀਆਂ ਤੱਕ ਆਤਮ ਸਮਰਪਣ ਕਰਨ ਦਾ ਪ੍ਰਸਤਾਵ ਭੇਜਿਆ ਗਿਆ ਪਰ ਅੱਤਵਾਦੀਆਂ ਨੇ ਇਸ ਪ੍ਰਸਤਾਵ ਨੂੰ ਨਕਾਰ ਦਿੱਤਾ ਅਤੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਦੋਨਾਂ ਧਿਰਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ।  ਸੁਰੱਖਿਆ ਬਲਾਂ ਨੇ ਦੋਨਾਂ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮੌਕੇ ਤੋਂ ਇੱਕ ਐੱਮ 4 ਰਾਇਫਲ ਅਤੇ ਇੱਕ ਪਿਸਟਲ ਤੋਂ ਇਲਾਵਾ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।


Inder Prajapati

Content Editor

Related News