ਸ਼ੋਪੀਆਂ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਕਾਬੂ

02/19/2021 2:11:33 AM

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਇੱਕ ਵਾਰ ਫਿਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਇਹ ਮੁਕਾਬਲਾ ਅਜੇ ਵੀ ਜਾਰੀ ਹੈ। ਇਸ ਮੁਕਾਬਲੇ ਨੂੰ ਫੌਜ ਅਤੇ ਪੁਲਸ ਮਿਲ ਕੇ ਅੰਜਾਮ ਦੇ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬਡਗਾਮ ਵਿੱਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ 'ਤੇ ਸੁਰੱਖਿਆ ਬਲਾਂ ਨੇ ਦਬਿਸ਼ ਦਿੱਤੀ। ਜਿਸ ਤੋਂ ਬਾਅਦ ਅੱਤਵਾਦੀ ਅਤੇ ਸੁਰੱਖਿਆ ਬਲਾਂ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ।

ਇਸ ਤੋਂ ਪਹਿਲਾਂ ਰਿਹਾਇਸ਼ੀ ਇਲਾਕੇ ਵਿੱਚ ਅੱਤਵਾਦੀਆਂ ਦੀ ਹਾਜ਼ਰੀ ਦੇ ਇਨਪੁਟ ਤੋਂ ਬਾਅਦ ਪੁਲਵਾਮਾ (ਨਵੀਂ ਕਲੋਨੀ) ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਕਿ ਇੱਥੋਂ ਇੱਕ ਨਵੇਂ ਰਿਕਰੂਟ ਹੋਏ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News