ਸ਼ੋਪੀਆਂ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ

Saturday, Mar 27, 2021 - 09:11 PM (IST)

ਸ਼ੋਪੀਆਂ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ

ਸ਼੍ਰੀਨਗਰ - ਜੰਮੂ-ਕਸ਼ਮੀਰ ਵਿੱਚ ਸ਼ੋਪੀਆਂ ਦੇ ਵਨਗਾਮ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਜਿਸ ਵਿੱਚ ਇੱਕ ਅੱਤਵਾਦੀ ਨੂੰ ਮਾਰਨ ਵਿੱਚ ਸਫਲਤਾ ਮਿਲੀ ਹੈ। ਅਜੇ ਇੱਕ ਤੋਂ ਦੋ ਅੱਤਵਾਦੀਆਂ ਦੇ ਘਿਰੇ ਹੋਣ ਦਾ ਸ਼ੱਕ ਹੈ। ਸੁਰੱਖਿਆ ਬਲਾਂ ਦੀ ਸੰਯੁਕਤ ਟੀਮ ਇਸ ਆਪਰੇਸ਼ਨ ਨੂੰ ਅੰਜਾਮ ਦੇ ਰਹੀ ਹੈ। 

ਇਹ ਵੀ ਪੜ੍ਹੋ- ਵੈਕਸੀਨ ਦੀਆਂ ਦੋ ਖੁਰਾਕਾਂ ਲੈਣ ਦੇ ਬਾਵਜੁਦ ਵੀ ਸਿਹਤ ਕਰਮਚਾਰੀ ਨੂੰ ਹੋਇਆ ਕੋਰੋਨਾ, ਮੌਤ

ਦੱਸ ਦਈਏ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿੱਚ ਅੱਤਵਾਦੀਆਂ ਦੇ ਘਿਰੇ ਹੋਣ ਦੀ ਸੂਚਨਾ ਮਿਲੀ ਸੀ। ਜਿਸ ਦੇ ਆਧਾਰ 'ਤੇ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕਰਣੀ ਸ਼ੁਰੂ ਕਰ ਦਿੱਤੀ।

ਜਵਾਨਾਂ ਨੇ ਜਵਾਬੀ ਕਾਰਵਾਈ ਤੋਂ ਪਹਿਲਾਂ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਣ ਦੀ ਅਪੀਲ ਕੀਤੀ। ਬਾਵਜੂਦ ਇਸਦੇ ਅੱਤਵਾਦੀਆਂ ਵਲੋਂ ਗੋਲੀਬਾਰੀ ਜਾਰੀ ਰਹੀ।  ਜਿਸ ਤੋਂ ਬਾਅਦ ਜਵਾਨਾਂ ਨੇ ਮੋਰਚਾ ਸੰਭਾਲਿਆ। ਹੁਣ ਤੱਕ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ।  ਫਿਲਹਾਲ ਆਪਰੇਸ਼ਨ ਜਾਰੀ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


author

Inder Prajapati

Content Editor

Related News