ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇਕ ਅੱਤਵਾਦੀ ਢੇਰ

Saturday, Nov 09, 2024 - 09:20 PM (IST)

ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ, ਇਕ ਅੱਤਵਾਦੀ ਢੇਰ

ਸ਼੍ਰੀਨਗਰ - ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਦੇ ਰਾਮਪੁਰ ਖੇਤਰ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਖਬਰ ਹੈ। ਇਕ ਚੋਟੀ ਦੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੋਪੋਰ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ, ਜਿਸ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਸ ਦਾ ਕਹਿਣਾ ਹੈ ਕਿ ਮੁਕਾਬਲਾ ਚੱਲ ਰਿਹਾ ਹੈ ਅਤੇ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦਾ ਸ਼ੱਕ ਹੈ।

ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਜਿਵੇਂ ਹੀ ਸ਼ੱਕੀ ਸਥਾਨ ਵੱਲ ਤਲਾਸ਼ੀ ਮੁਹਿੰਮ ਤੇਜ਼ ਕੀਤੀ ਤਾਂ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਚੋਟੀ ਦੇ ਪੁਲਸ ਅਧਿਕਾਰੀ ਨੇ ਮੁਕਾਬਲੇ 'ਚ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ, ਜਦਕਿ ਇਲਾਕੇ 'ਚ ਆਪਰੇਸ਼ਨ ਜਾਰੀ ਹੈ।


author

Inder Prajapati

Content Editor

Related News