ਜੰਮੂ-ਕਸ਼ਮੀਰ ਦੇ ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ''ਚ ਹੋਇਆ ਮੁਕਾਬਲਾ

Saturday, Aug 24, 2024 - 06:39 PM (IST)

ਜੰਮੂ-ਕਸ਼ਮੀਰ ਦੇ ਸੋਪੋਰ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ''ਚ ਹੋਇਆ ਮੁਕਾਬਲਾ

ਸ੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ ਦਾਜ 'ਚ ਨਹੀਂ ਦਿੱਤੇ 2 ਲੱਖ ਤੇ ਫਰਿੱਜ, ਸਹੁਰਿਆਂ ਨੇ ਕਰ 'ਤਾ ਨਵੀ-ਵਿਆਹੀ ਕੁੜੀ ਦਾ ਕਤਲ

ਪੁਲਸ ਦੇ ਕਸ਼ਮੀਰ ਜ਼ੋਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਇਹ ਮੁਕਾਬਲਾ ਸੋਪੋਰ ਦੇ ਵਾਟਰਗਾਮ ਇਲਾਕੇ 'ਚ ਹੋਇਆ ਹੈ। ਚੌਕਸ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।'' ਪੁਲਸ ਨੇ ਕਿਹਾ ਕਿ ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਹਾਲਾਂਕਿ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਵਾਲੀ ਥਾਂ ਦੇ ਨੇੜੇ ਇਕ ਵਿਅਕਤੀ ਨੂੰ ਡਿੱਗਿਆ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਪੁਲਸ ਤੱਥਾਂ ਦਾ ਪਤਾ ਲਗਾ ਰਹੀ ਹੈ।

ਇਹ ਵੀ ਪੜ੍ਹੋ ਰੂਹ ਕੰਬਾਊ ਵਾਰਦਾਤ : ਪੈਨਸ਼ਨ ਲੈਣ ਗਏ ਵਿਅਕਤੀ ਦੀ ਝਾੜੀਆਂ 'ਚੋਂ ਬਿਨਾਂ ਲੱਤਾਂ ਦੇ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News