Breaking News: ਦੇਰ ਰਾਤ ਅੱਤਵਾਦੀਆਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, 1 ਅੱਤਵਾਦੀ ਢੇਰ

Tuesday, Feb 28, 2023 - 04:44 AM (IST)

Breaking News: ਦੇਰ ਰਾਤ ਅੱਤਵਾਦੀਆਂ ਤੇ ਪੁਲਸ ਵਿਚਾਲੇ ਹੋਇਆ ਮੁਕਾਬਲਾ, 1 ਅੱਤਵਾਦੀ ਢੇਰ

ਨੈਸ਼ਨਲ ਡੈਸਕ: ਇਸ ਵੇਲੇ ਦੀ ਵੱਡੀ ਖ਼ਬਰ ਜੰਮੂ-ਕਸ਼ਮੀਰ ਤੋਂ ਸਾਹਮਣੇ ਆ ਰਹੀ ਹੈ। ਜੰਮੂ-ਕਸ਼ਮੀਰ ਦੇ ਅੰਵਤੀਪੁਰਾ ਵਿਚ ਦੇਰ ਰਾਤ ਨੂੰ ਪੁਲਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ ਹੈ। ਹੁਣ ਤਕ ਇਕ ਅੱਤਵਾਦੀ ਨੂੰ ਮਾਰ ਮੁਕਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - SpiceJet ਫਲਾਈਟ ਦਾ ਇੰਜਣ ਬਲੇਡ ਟੁੱਟਿਆ, ਕਲਕੱਤਾ ਹਵਾਈ ਅੱਡੇ 'ਤੇ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

PunjabKesari

ਕਸ਼ਮੀਰ ਜ਼ੋਨ ਪੁਲਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਵੇਲੇ ਅੱਤਵਾਦੀਆਂ ਤੇ ਪੁਲਸ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ ਵਿਚ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਹਾਲਾਂਕੀ ਮਾਰੇ ਗਏ ਅੱਤਵਾਦੀ ਦੀ ਲਾਸ਼ ਅਜੇ ਬਰਾਮਦ ਨਹੀਂ ਹੋਈ। ਖ਼ਬਰ ਲਿਖੇ ਜਾਣ ਤਕ ਇਹ ਮੁਕਾਬਲਾ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਪੁਲਵਾਮਾ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਗੋਲ਼ੀਆਂ ਨਾਲ ਭੁੰਨਿਆ, ਘਰ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਕੀਤਾ ਕਤਲ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੁਲਵਾਮਾ ਵਿਚ ਅੱਤਵਾਦੀਆਂ ਵੱਲੋਂ ਇਕ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਸੀ ਕਿ ਪ੍ਰਸ਼ਾਸਨ ਨੇ ਅੱਤਵਾਦੀਆਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਪੂਰੀ ਖੁਲ੍ਹ ਦਿੱਤੀ ਹੈ। ਅਸੀਂ ਅੱਤਵਾਦ ਦੀਆਂ ਅਜਿਹੀਆਂ ਹਰਕਤਾਂ ਦਾ ਮੁਕਾਬਲਾ ਕਰਨਾ ਜਾਰੀ ਰੱਖਾਂਗੇ। ਇਸੇ ਤਰ੍ਹਾਂ ਡੀ.ਆਈ.ਜੀ. ਦੱਖਣੀ ਕਸ਼ਮੀਰ ਰਈਸ ਭੱਟ ਨੇ ਕਿਹਾ ਸੀ ਕਿ ਵਾਰਦਾਤ ਨਾਲ ਜੁੜੇ ਅੱਤਵਾਦੀਆਂ ਦਾ ਛੇਤੀ ਪਤਾ ਲਗਾ ਕੇ ਉਨ੍ਹਾਂ ਨੂੰ ਮਾਰ ਮੁਕਾਇਆ ਜਾਵੇਗਾ। ਅਸੀਂ ਅੱਤਵਾਦੀਆਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿਚ ਸਫ਼ਲ ਨਹੀਂ ਹੋਣ ਦੇਵਾਂਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News