ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ''ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ''ਚ ਹੋਈ ਮੁੱਠਭੇੜ

Saturday, Aug 10, 2024 - 04:48 PM (IST)

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ''ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ''ਚ ਹੋਈ ਮੁੱਠਭੇੜ

ਸ੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਇਸ ਮੁੱਠਭੇੜ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਦੇ ਅਹਲਾਨ ਗਡੋਲੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। 

ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ

ਇਸ ਦੌਰਾਨ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਤਵਾਦੀਆਂ ਵਲੋਂ ਜਦੋਂ ਸਰਚ ਪਾਰਟੀ 'ਤੇ ਗੋਲੀਬਾਰੀ ਕੀਤੀ ਗਈ ਤਾਂ ਸੁਰੱਖਿਆ ਬਲਾਂ ਨੇ ਵੀ ਜਵਾਬ ਕਾਰਵਾਈ ਦੌਰਾਨ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਗੋਲੀਬਾਰੀ ਜਾਰੀ ਹੈ ਅਤੇ ਵਿਸਥਾਰਤ ਜਾਣਕਾਰੀ ਦੀ ਉਡੀਕ ਹੈ।

ਇਹ ਵੀ ਪੜ੍ਹੋ - ਡੇਰੇ ਸਿਰਸੇ ਦਾ ਮੁੱਖੀ ਕੌਣ? ਬਾਬੇ ਦੀ ਲਾਲ ਡਾਇਰੀ ਖੋਲ੍ਹੇਗੀ ਕਈ ਰਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=


author

rajwinder kaur

Content Editor

Related News