ਜੰਮੂ-ਕਸ਼ਮੀਰ ''ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਹੋਈ ਗੋਲੀਬਾਰੀ
Wednesday, Apr 23, 2025 - 06:34 PM (IST)

ਕੁਲਗਾਮ-ਹੁਣੇ ਹੁਣੇ ਖ਼ਬਰ ਆਈ ਹੈ ਕਿ ਕੁਲਗਾਮ ਦੇ ਤੰਗਮਾਰਗ ਇਲਾਕੇ ਵਿੱਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਫੌਜ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ। ਤੰਗਮਾਰਗ ਇਲਾਕੇ ਵਿੱਚ ਹੋਏ ਮੁਕਾਬਲੇ ਕਾਰਨ ਸਥਾਨਕ ਲੋਕਾਂ ਵਿੱਚ ਤਣਾਅ ਅਤੇ ਡਰ ਦਾ ਮਾਹੌਲ ਹੈ। ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਸੀ।