ਜੰਮੂ-ਕਸ਼ਮੀਰ: ਮੁਕਾਬਲੇ ’ਚ ਸੁਰੱਖਿਆ ਦਸਤਿਆਂ ਨੇ ਪਾਕਿਸਤਾਨੀ ਸਮੇਤ ਢੇਰ ਕੀਤੇ 2 ਅੱਤਵਾਦੀ

06/07/2022 9:43:01 AM

ਸ਼੍ਰੀਨਗਰ– ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਮੰਗਲਵਾਰ ਯਾਨੀ ਕਿ ਅੱਜ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ ਇਕ ਪਾਕਿਸਤਾਨੀ ਸਮੇਤ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੁਪਵਾੜਾ ਦੇ ਚਕਤਾਰਸ ਕੰਡੀ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਫੋਰਸਾਂ ਨੇ ਉੱਥੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਤਲਾਸ਼ੀ ਮੁਹਿੰਮ ਮੁਕਾਬਲੇ ’ਚ ਬਦਲ ਗਈ। ਅਧਿਕਾਰੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ’ਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਪੁਲਸ ਦੇ ਆਈ. ਜੀ. ਪੀ. ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ’ਚ ਇਕ ਪਾਕਿਸਤਾਨ ਦਾ ਸੀ, ਜਿਸ ਦੀ ਪਛਾਣ ਤੁਫੈਲ ਦੇ ਰੂਪ ’ਚ ਹੋਈ ਹੈ। ਆਈ. ਜੀ. ਪੀ. ਨੇ ਟਵੀਟ ਕੀਤਾ, ‘‘ਇਕ ਪਾਕਿਸਤਾਨੀ ਅੱਤਵਾਦੀ ਤੁਫੈਲ ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ। 


Tanu

Content Editor

Related News