ਜੰਮੂ ਕਸ਼ਮੀਰ : ਅਨੰਤਨਾਗ ਤੇ ਬਾਂਦੀਪੁਰਾ ਜ਼ਿਲ੍ਹਿਆਂ ’ਚ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ 2 ਅੱਤਵਾਦੀ ਕੀਤੇ ਢੇਰ
Monday, Oct 11, 2021 - 10:24 AM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਅਨੰਤਨਾਗ ਅਤੇ ਬਾਂਦੀਪੁਰਾ ਜ਼ਿਲ੍ਹੇ ’ਚ ਸੋਮਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਅਤੇ ਇਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਅਨੰਤਨਾਗ ਜ਼ਿਲ੍ਹੇ ਦੇ ਵੇਰਿਨਾਗ ਇਲਾਕੇ ਦੇ ਖਾਗੁੰਡ ’ਚ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ। ਅੱਤਵਾਦੀਆਂ ਦੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਕਰਨ ਨਾਲ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਤਬਦੀਲ ਹੋ ਗਿਆ। ਫ਼ੋਰਸ ਨੇ ਵੀ ਗੋਲੀਬਾਰੀ ਦਾ ਪੂਰਾ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ, ਜਦੋਂ ਕਿ ਇਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ।
ਉਨ੍ਹਾਂ ਦੱਸਆ ਕਿ ਦੂਜੇ ਮੁਕਾਬਲੇ ’ਚ ਬਾਂਦੀਪੁਰਾ ਜ਼ਿਲ੍ਹੇ ਦੇ ਹਾਜ਼ਿਨ ਇਲਾਕੇ ਦੇ ਗੁੰਡਜਹਾਂਗੀਰ ’ਚ ਹੋਇਆ, ਜਿੱਥੇ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਕਸ਼ਮੀਰ ਦੇ ਪੁਲਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਟਵੀਟ ਕੀਤਾ,‘‘ਮਾਰੇ ਗਏ ਅੱਤਵਾਦੀ ਦੀ ਪਛਾਣ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਟੀ.ਆਰ.ਐੱਫ.) ਦੇ ਇਮਤਿਆਜ਼ ਅਹਿਮਦ ਡਾਰ ਦੇ ਰੂਪ ’ਚ ਹੋਈ ਹੈ। ਉਹ ਸ਼ਾਹਗੁੰਡ ਬਾਂਦੀਪੁਰਾ ’ਚ ਹਾਲ ’ਚ ਹੋਈ ਇਕ ਨਾਗਰਿਕ ਦੀ ਹੱਤਿਆ ’ਚ ਸ਼ਾਮਲ ਸੀ।’’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ