ਅੱਤਵਾਦੀਆਂ ਅਤੇ ਫ਼ੌਜ ਵਿਚਾਲੇ ਹੋਇਆ ਐਨਕਾਊਂਟਰ! 8 ਪਾਕਿਸਤਾਨੀ ਘੁਸਪੈਠੀਆਂ ਦੀ ਭਾਲ ਜਾਰੀ

Saturday, Jul 27, 2024 - 08:35 AM (IST)

ਨੈਸ਼ਨਲ ਡੈਸਕ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਐਨਕਾਊਂਟਰ ਚੱਲ ਰਿਹਾ ਹੈ। ਸ਼ਨੀਵਾਰ ਸਵੇਰੇ ਕਮਕਾਰੀ ਇਲਾਕੇ 'ਚ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲ਼ੀਬਾਰੀ ਸ਼ੁਰੂ ਹੋ ਗਈ। ਇਸ ਮੁਕਾਬਲੇ 'ਚ ਫ਼ੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਫ਼ੌਜ ਨੇ ਅੱਠ ਪਾਕਿਸਤਾਨੀ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਤੋਂ ਬਾਅਦ ਇਹ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਅੱਤਵਾਦੀਆਂ ਦੇ ਜੰਗਲਾਂ 'ਚ ਫਰਾਰ ਹੋਣ ਦੀ ਸੰਭਾਵਨਾ ਹੈ। ਉਸ ਦੀ ਭਾਲ ਜਾਰੀ ਹੈ ਅਤੇ ਫ਼ੌਜੀਆਂ ਨੂੰ ਇਲਾਕੇ ਵੱਲ ਭੇਜਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ! ਢਹਿ-ਢੇਰੀ ਹੋਈ 3 ਮੰਜ਼ਿਲਾ ਇਮਾਰਤ, ਕਈ ਲੋਕ ਮਲਬੇ ਹੇਠ ਦੱਬੇ

ਇਸ ਤੋਂ ਪਹਿਲਾਂ 24 ਜੁਲਾਈ ਨੂੰ ਕੁਪਵਾੜਾ 'ਚ ਰਾਤ ਭਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਜ਼ਖ਼ਮੀ ਹੋ ਗਿਆ। ਜ਼ਖਮੀ ਫ਼ੌਜੀ ਦੀ 25 ਜੁਲਾਈ ਨੂੰ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ ਸੀ। ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ 25 ਜੁਲਾਈ ਨੂੰ ਉੱਤਰੀ ਕਸ਼ਮੀਰ 'ਚ ਕੰਟਰੋਲ ਰੇਖਾ 'ਤੇ ਅਗਲੀਆਂ ਚੌਕੀਆਂ ਦਾ ਦੌਰਾ ਕੀਤਾ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News