ਮਣੀਪੁਰ ’ਚ ਮੁਕਾਬਲਾ, 4 ਅੱਤਵਾਦੀ ਢੇਰ
Wednesday, Nov 05, 2025 - 06:36 PM (IST)
ਇੰਫਾਲ - ਮਣੀਪੁਰ ਦੇ ਚੁਰਾਚਾਂਦਪੁਰ ਜ਼ਿਲੇ ’ਚ ਸੁਰੱਖਿਆ ਫੋਰਸਾਂ ਨਾਲ ਹੋਏ ਮੁਕਾਬਲੇ ਦੌਰਾਨ 4 ਅੱਤਵਾਦੀ ਮਾਰੇ ਗਏ। ਬੁੱਧਵਾਰ ਇਕ ਅਧਿਕਾਰਤ ਬਿਆਨ ’ਚ ਕਿਹਾ ਗਿਆ ਕਿ ਫੌਜ ਨੇ ਮੌਕੇ ਤੋਂ ਹਥਿਆਰ ਤੇ ਗੋਲਾ-ਬਾਰੂਦ ਵੀ ਬਰਾਮਦ ਕੀਤਾ। ਖੇਤਰ ’ਚ ਇਕ ਪਾਬੰਦੀਸ਼ੁਦਾ ਸੰਗਠਨ ਨਾਲ ਸਬੰਧਤ ਕੈਂਪ ਨੂੰ ਤਬਾਹ ਕਰ ਦਿੱਤਾ ਗਿਆ। ਪਾਬੰਦੀਸ਼ੁਦਾ ਯੂਨਾਈਟਿਡ ਕੁਕੀ ਨੈਸ਼ਨਲ ਆਰਮੀ ਨਾਲ ਜੁੜੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਦੇ ਆਧਾਰ ’ਤੇ ਜ਼ਿਲੇ ਦੇ ਹੇਂਗਲੇਪ ਸਬ-ਡਿਵੀਜ਼ਨ ਅਧੀਨ ਖਾਨਪੀ ਪਿੰਡ ’ਚ ਤਲਾਸ਼ੀਆਂ ਦੀ ਇਕ ਮੁਹਿੰਮ ਸ਼ੁਰੂ ਕੀਤੀ ਗਈ।
