ਪਟਨੀ ਟਾਪ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਦੋਹਾਂ ਪਾਸਿਓਂ ਚੱਲੀਆਂ ਗੋਲ਼ੀਆਂ
Wednesday, Aug 14, 2024 - 03:32 AM (IST)

ਜੰਮੂ (ਨਿਸ਼ਾਨ)- ਪਟਨੀ ਟਾਪ ਦੇ ਨਾਲ ਲੱਗਦੇ ਜੰਗਲੀ ਇਲਾਕੇ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਦੇਰ ਸ਼ਾਮ ਪਟਨੀ ਟਾਪ ਦੇ ਪਹਾੜੀ ਇਲਾਕੇ ’ਚ ਗੋਲੀਆਂ ਚੱਲਣ ਦੀ ਆਵਾਜ਼ ਨਾਲ ਸਥਾਨਕ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਇਲਾਕਾ ਡੋਡਾ ਅਤੇ ਸੁਧਮਹਾਦੇਵ-ਮਰਮਤ ਲਿੰਕ ਰੋਡ ’ਤੇ ਹੈ। ਸੂਤਰਾਂ ਦੀ ਮੰਨੀਏ ਤਾਂ ਇਲਾਕੇ ’ਚ ਅੱਤਵਾਦੀਆਂ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ-ਕਸ਼ਮੀਰ ਪੁਲਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਵੱਲੋਂ ਅਸਰ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ ’ਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਅੱਤਵਾਦੀਆਂ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e