ਪੁਲਵਾਮਾ ''ਚ ਮੁਕਾਬਲਾ: ਫ਼ੌਜ ਨੇ ਢੇਰ ਕੀਤੇ 3 ਅੱਤਵਾਦੀ, ਇਕ ਜਵਾਨ ਸ਼ਹੀਦ

08/29/2020 10:23:30 AM

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਸ਼ਨੀਵਾਰ ਦੀ ਸਵੇਰ ਨੂੰ 3 ਅੱਤਵਾਦੀ ਮਾਰੇ ਗਏ। ਹਾਲਾਂਕਿ ਇਸ ਮੁਕਾਬਲੇ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ। ਰੱਖਿਆ ਮੰਤਰਾਲਾ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਵਿਚ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫ਼ਲ ਅਤੇ ਕੇਂਦਰੀ ਰਿਜ਼ਰਵ ਪੁਲਸ ਦਸਤਿਆਂ ਦੇ ਜਵਾਨਾਂ ਨੇ ਪੁਲਵਾਮਾ ਦੇ ਜਦੂਰਾ ਵਿਚ ਕੱਲ ਦੇਰ ਰਾਤ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਦੇਰ ਰਾਤ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। 

ਕਰਨਲ ਕਾਲੀਆ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਦੇ ਜਵਾਨ ਆਪਣੇ ਟੀਚਾ ਖੇਤਰ ਵੱਲ ਅੱਗੇ ਵਧ ਰਹੇ ਸਨ, ਤਾਂ ਉੱਥੇ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ 'ਤੇ ਸਵੈ-ਚਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। 

ਇਸ ਮੁਕਾਬਲੇ ਵਿਚ 3 ਅੱਤਵਾਦੀ ਮਾਰੇ ਗਏ ਅਤੇ ਗੰਭੀਰ ਰੂਪ ਨਾਲ ਜ਼ਖਮੀ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ। ਕਰਨਲ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਕ ਏ. ਕੇ. ਰਾਈਫ਼ਲ ਅਤੇ ਦੋ ਪਿਸਤੌਲਾਂ ਸਮੇਤ ਭਾਰੀ ਮਾਤਰਾ ਵਿਚ ਹਥਿਆਰ, ਗੋਲਾ-ਬਾਰੂਦ ਅਤੇ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਸ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਇਲਾਕੇ ਤੋਂ ਲੰਘਣ ਵਾਲੇ ਵਾਹਨਾਂ ਦੀ ਤਲਾਸ਼ੀ ਲੈ ਰਹੀ ਹੈ। ਦੱਸ ਦੇਈਏ ਕਿ ਕਸ਼ਮੀਰ ਘਾਟੀ ਵਿਚ ਲਗਾਤਾਰ ਸੁਰੱਖਿਆ ਦਸਤਿਆਂ ਵਲੋਂ ਸਰਚ ਆਪਰੇਸ਼ਨ ਚਲਾ ਕੇ ਅੱਤਵਾਦੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ।

Tanu

This news is Content Editor Tanu