ਕਸ਼ਮੀਰ ’ਚ ਅੱਤਵਾਦੀਆਂ ਨਾਲ ਮੁੱਠਭੇੜ : 2 ਅੱਤਵਾਦੀ ਢੇਰ, ਦੇਸ਼ ਤੋਂ ਕੁਰਬਾਨ ਹੋਇਆ 1 ਜਵਾਨ

02/05/2020 12:40:47 PM

ਸ਼੍ਰੀਨਗਰ—ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਕੋਲ ਸ਼ਾਤਤੇਂਗ ਇਲਾਕੇ 'ਚ ਅੱਜ ਭਾਵ ਬੁੱਧਵਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਹੋਈ। ਇਸ ਦੌਰਾਨ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਸੀ.ਆਰ.ਪੀ.ਐੱਫ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ ਸੀ। ਜਵਾਬੀ ਕਾਰਵਾਈ ਤੋਂ ਬਾਅਦ ਮੁੱਠਭੇੜ ਸ਼ੁਰੂ ਹੋਈ। ਪੁਲਸ ਨੇ ਦੱਸਿਆ ਹੈ ਕਿ ਸੁਰੱਖਿਆ ਬਲਾਂ ਨੇ ਇਸ ਦਾ ਮੂੰਹ ਤੋੜ ਜਵਾਬ ਦਿੱਤਾ, ਜਿਸ 'ਚ ਇਹ ਅੱਤਵਾਦੀ ਮਾਰੇ ਗਏ।

Iqbalkaur

This news is Content Editor Iqbalkaur