ਸੋਪੋਰ ''ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ''ਚ ਮਾਰਿਆ ਗਿਆ ਅੱਤਵਾਦੀ ਨਵਾਬ ਡਾਰ

04/08/2020 6:18:39 PM

ਸ਼੍ਰੀਨਗਰ — ਜੰਮੂ ਕਸ਼ਮੀਰ 'ਚ ਬੁੱਧਵਾਰ ਨੂੰ ਅੱਤਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ ਹੋ ਗਿਆ। ਇਸ ਕਾਰਵਾਈ 'ਚ ਜੈਸ਼-ਏ-ਮੁਹੰਮਦ ਦਾ ਇਕ ਅੱਤਵਾਦੀ ਸਜ਼ਾਦ ਨਵਾਬ ਡਾਰ ਢੇਰ ਹੋ ਗਿਆ। ਫੋਜ ਨੇ ਬਾਰਾਮੁਲਾ ਜ਼ਿਲ੍ਹੇ 'ਚ ਅੱਤਵਾਦੀ ਡਾਰ ਨੂੰ ਮਾਰ ਗਿਰਾਇਆ। ਇਕ ਪੁਲਸ ਅਧਿਕਾਰੀ ਨੇ ਕਿਹਾ ਕਿ ਇਲਾਕੇ 'ਚ ਜਾਰੀ ਮੁਕਾਬਲੇ 'ਚ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ। ਫੌਜ ਨੇ ਇਲਾਕੇ ਨੂੰ ਘੇਰ ਕੇ ਕਾਰਵਾਈ ਜਾਰੀ ਰੱਖੀ ਹੈ ਕਿਉਂਕਿ ਹੋਰ ਅੱਤਵਾਦੀਆਂ ਦੇ ਵੀ ਲੁਕੇ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਅਤੇ ਪੁਲਸ ਦੀ ਸੰਯੁਕਤ ਟੀਮ ਨੂੰ ਮੰਗਲਵਾਰ ਦੇਰ ਰਾਤ ਇਸ ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੂਰੇ ਖੇਤਰ ਨੂੰ ਘੇਰ ਕੇ ਕਾਰਵਾਈ ਕੀਤੀ ਗਈ।


Inder Prajapati

Content Editor

Related News