ਜੰਮੂ-ਕਸ਼ਮੀਰ: ਬਾਰਾਮੂਲਾ ’ਚ ਅੱਤਵਾਦੀਆਂ ਨਾਲ ਮੁਕਾਬਲਾ, 3 ਜਵਾਨ ਜ਼ਖਮੀ, 1 ਅੱਤਵਾਦੀ ਢੇਰ

04/21/2022 11:21:49 AM

ਸ਼੍ਰੀਨਗਰ (ਭਾਸ਼ਾ)– ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਵੀਰਵਾਰ ਤੜਕੇ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ’ਚ 3 ਜਵਾਨ ਜ਼ਖਮੀ ਹੋ ਗਏ। ਇਸ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਦਾ ਇਕ ਅੱਤਵਾਦੀ ਮਾਰਿਆ ਗਿਆ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਮੁਤਾਬਕ ਉੱਤਰੀ ਕਸ਼ਮੀਰ ’ਚ ਬਾਰਾਮੂਲਾ ਦੇ ਮਾਲਵਾਹ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ’ਤੇ ਸੁਰੱਖਿਆ ਫੋਰਸਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। 

PunjabKesari

ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਵਲੋਂ ਸੁਰੱਖਿਆ ਫੋਰਸਾਂ ’ਤੇ ਗੋਲੀਬਾਰੀ ਕਰਨ ਮਗਰੋਂ ਮੁਹਿੰਮ ਮੁਕਾਬਲੇ ’ਚ ਤਬਦੀਲ ਹੋ ਗਈ। ਸੁਰੱਖਿਆ ਫੋਰਸਾਂ ਨੇ ਵੀ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ। ਕਸ਼ਮੀਰ ਦੇ ਪੁਲਸ ਜਨਰਲ ਡਾਇਰੈਕਟਰ ਵਿਜੇ ਕੁਮਾਰ ਨੇ ਟਵੀਟ ਕਰ ਕੇ ਦੱਸਿਆ, ‘‘ਸ਼ੁਰੂਆਤੀ ਗੋਲੀਬਾਰੀ ’ਚ 3 ਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਕ ਆਮ ਨਾਗਰਿਕ ਵੀ ਜ਼ਖਮੀ ਹੋਇਆ ਹੈ। ਮੁਹਿੰਮ ਅਜੇ ਜਾਰੀ ਹੈ।


Tanu

Content Editor

Related News