ਪੁਲਸ ਤੇ ਬਦਮਾਸ਼ ਚੋਰਾਂ ਵਿਚਾਲੇ ਹੋਇਆ ਮੁਕਾਬਲੇ, 1 ਗ੍ਰਿਫ਼ਤਾਰ, ਦੋ ਸਾਥੀ ਫ਼ਰਾਰ

Tuesday, Nov 05, 2024 - 02:05 PM (IST)

ਪੁਲਸ ਤੇ ਬਦਮਾਸ਼ ਚੋਰਾਂ ਵਿਚਾਲੇ ਹੋਇਆ ਮੁਕਾਬਲੇ, 1 ਗ੍ਰਿਫ਼ਤਾਰ, ਦੋ ਸਾਥੀ ਫ਼ਰਾਰ

ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਫੇਜ਼-2 ਥਾਣਾ ਪੁਲਸ ਨੇ ਮੰਗਲਵਾਰ ਸਵੇਰੇ ਪੁਲਸ ਮੁਕਾਬਲੇ ਦੌਰਾਨ ਇਕ ਬਦਮਾਸ਼ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਪੁਲਸ ਵਲੋਂ ਚਲਾਈ ਗਈ ਗੋਲੀ ਉਸ ਦੀ ਲੱਤ 'ਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸਾਂਝੀ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਸਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਸ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਕੋਲੋਂ ਚੋਰੀ ਦੇ ਗਹਿਣੇ, ਨਕਦੀ, ਨਜਾਇਜ਼ ਹਥਿਆਰ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ - Pizza ਖਾਣ ਦੇ ਸ਼ੌਕੀਨ ਲੋਕ ਸਾਵਧਾਨ! ਨਿਕਲੇ ਜ਼ਿੰਦਾ ਕੀੜੇ, ਵੀਡੀਓ ਵਾਇਰਲ 

ਡਿਪਟੀ ਕਮਿਸ਼ਨਰ ਆਫ ਪੁਲਸ (ਜ਼ੋਨ-2) ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ ਅੱਜ ਸਵੇਰੇ ਥਾਣਾ ਫੇਜ਼-2 ਦੀ ਪੁਲਸ ਸਪੈਸ਼ਲ ਐਕਸਪੋਰਟ ਜ਼ੋਨ ਨੇੜੇ ਜਾਂਚ ਕਰ ਰਹੀ ਸੀ। ਇਸ ਦੌਰਾਨ ਉਹਨਾਂ ਨੇ ਇਕ ਬਾਈਕ 'ਤੇ ਤਿੰਨ ਲੋਕਾਂ ਨੂੰ ਸਵਾਰ ਹੋ ਕੇ ਆਉਂਦੇ ਦੇਖਿਆ। ਸ਼ੱਕ ਹੋਣ 'ਤੇ ਪੁਲਸ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਰੁਕਣ ਦੀ ਬਜਾਏ ਉਥੋਂ ਭੱਜਣ ਲੱਗੇ। ਪੁਲਸ ਨੇ ਪਿੱਛਾ ਕਰਕੇ ਉਨ੍ਹਾਂ ਨੂੰ ਘੇਰ ਲਿਆ। ਉਹਨਾਂ ਦੱਸਿਆ ਕਿ ਆਪਣੇ ਆਪ ਨੂੰ ਪੁਲਸ ਵਲੋਂ ਘੇਰੇ ਜਾਣ 'ਤੇ ਬਦਮਾਸ਼ਾਂ ਨੇ ਪੁਲਸ ਪਾਰਟੀ 'ਤੇ ਜਾਨੋ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ 'ਚ ਪੁਲਸ ਨੇ ਵੀ ਗੋਲੀਆਂ ਚਲਾਈਆਂ। 

ਇਹ ਵੀ ਪੜ੍ਹੋ - Good News : 2 ਲੱਖ ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ

ਪੁਲਸ ਵੱਲੋਂ ਚਲਾਈ ਗੋਲੀ ਉਸ ਦੀ ਲੱਤ ਵਿੱਚ ਲੱਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਹੁਲ ਵਜੋਂ ਹੋਈ ਹੈ ਅਤੇ ਉਹ ਬੁਲੰਦਸ਼ਹਿਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਸ ਦੌਰਾਨ ਉਸ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋ ਗਏ। ਡੀਸੀਪੀ ਨੇ ਦੱਸਿਆ ਕਿ ਪੁਲਸ ਨੇ ਉਕਤ ਮੁਲਜ਼ਮ ਕੋਲੋਂ ਇੱਕ ਦੇਸੀ ਪਿਸਤੌਲ, ਇੱਕ ਮੋਟਰਸਾਈਕਲ, ਚਾਂਦੀ ਦੇ ਗਹਿਣੇ ਅਤੇ 10,400 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਜ਼ਖਮੀ ਅਪਰਾਧੀ ਅਤੇ ਉਸ ਦੇ ਸਾਥੀ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਅਪਰਾਧੀ ਖ਼ਿਲਾਫ਼ ਪਹਿਲਾਂ ਹੀ ਛੇ ਕੇਸ ਦਰਜ ਹਨ। ਪੁਲਸ ਉਸਦੇ ਫ਼ਰਾਰ ਹੋਏ ਬਾਕੀ ਦੇ ਸਾਥੀਆਂ ਦੀ ਭਾਲ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ - ਵਿਦਿਆਰਥੀਆਂ ਦੀ ਮੌਜਾਂ : ਨਵੰਬਰ ਦੇ ਮਹੀਨੇ ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News