ਜੰਮੂ-ਕਸ਼ਮੀਰ ਦੇ ਬਾਰਾਮੂਲਾ ''ਚ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀਆਂ ਦੀ ਮੌਤ
Wednesday, Jun 19, 2024 - 04:43 PM (IST)
ਸ਼੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜ਼ਬਰਦਸਤ ਮੁਕਾਬਲੇ ਹੋਣ ਦੀ ਸੂਚਨਾ ਮਿਲੀ ਹੈ। ਇਸ ਮੁਕਾਬਲੇ 'ਚ ਦੋ ਅੱਤਵਾਦੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ, ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖ਼ਮੀ ਹੋ ਗਏ। ਇਸ ਮੁਕਾਬਲੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੁੱਧਵਾਰ ਸਵੇਰੇ ਬਾਰਾਮੂਲਾ ਜ਼ਿਲ੍ਹੇ ਦੇ ਵਾਟਰਗਾਮ ਇਲਾਕੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ - Amazon ਤੋਂ ਮੰਗਵਾਇਆ ਪਾਰਸਲ, ਬਾਕਸ ਵਿਚ ਜਿਊਂਦਾ ਕੋਬਰਾ ਦੇਖ ਜੋੜੇ ਦੇ ਉੱਡੇ ਹੋਸ਼ (ਵੀਡੀਓ)
ਅਧਿਕਾਰੀਆਂ ਅਨੁਸਾਰ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ 'ਤੇ ਦੋ ਲਾਸ਼ਾਂ ਦੇਖੀਆਂ ਗਈਆਂ ਸਨ, ਪਰ ਅਜੇ ਤੱਕ ਉਨ੍ਹਾਂ ਨੂੰ ਬਰਾਮਦ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਨਾਲ ਗੋਲੀਬਾਰੀ 'ਚ ਦੋ ਸੁਰੱਖਿਆ ਕਰਮਚਾਰੀ - ਇਕ ਪੁਲਸ ਕਰਮਚਾਰੀ ਅਤੇ ਇਕ ਫੌਜ ਦਾ ਜਵਾਨ ਜ਼ਖ਼ਮੀ ਹੋ ਗਿਆ। ਮਾਰੇ ਗਏ ਅੱਤਵਾਦੀਆਂ ਦੀ ਅਜੇ ਤੱਕ ਕੋਈ ਪਛਾਣ ਨਹੀਂ ਹੋ ਸਕੀ।
ਇਹ ਵੀ ਪੜ੍ਹੋ - ਨਸ਼ੇ ਦੀ ਹਾਲਤ 'ਚ ਰਾਜ ਸਭਾ ਮੈਂਬਰ ਦੀ ਧੀ ਨੇ ਫੁੱਟਪਾਥ 'ਤੇ ਸੌਂ ਰਹੇ ਵਿਅਕਤੀ 'ਤੇ ਚੜ੍ਹਾਈ BMW, ਹੋਈ ਮੌਤ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ (17 ਜੂਨ) ਦੀ ਸਵੇਰ ਨੂੰ ਸੁਰੱਖਿਆ ਬਲਾਂ ਨੇ ਬਾਂਦੀਪੋਰਾ 'ਚ ਅੱਤਵਾਦੀ ਲਸ਼ਕਰ ਕਮਾਂਡਰ ਉਮਰ ਅਕਬਰ ਲੋਨ ਉਰਫ ਜਾਫਰ ਨੂੰ ਮਾਰ ਦਿੱਤਾ ਸੀ। ਉਹ ਪੱਤਣ ਦਾ ਰਹਿਣ ਵਾਲਾ ਸੀ। ਇਲਾਕੇ 'ਚ 2 ਤੋਂ 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੀ ਭਾਲ ਕਰਨ ਲਈ ਫੌਜ ਵਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ। ਐਤਵਾਰ (16 ਜੂਨ) ਨੂੰ ਅਰਗਾਮ ਦੇ ਜੰਗਲਾਂ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਫੌਜ ਅਤੇ ਪੁਲਸ ਨੇ ਤਲਾਸ਼ੀ ਲਈ, ਜਿਸ ਕਾਰਨ ਅੱਤਵਾਦੀਆਂ ਨੇ ਗੋਲੀਆਂ ਚਲਾ ਦਿੱਤੀਆਂ।
ਇਹ ਵੀ ਪੜ੍ਹੋ - ਇਸ ਸੂਬੇ ਦੇ 1.91 ਲੱਖ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਮੁਆਫ਼ ਕਰ ਰਹੀ 2 ਲੱਖ ਰੁਪਏ ਤੱਕ ਦਾ ਕਰਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8