J&K-ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ''ਚ ਮੁਕਾਬਲਾ, 1 ਅੱਤਵਾਦੀ ਢੇਰ

Friday, Dec 28, 2018 - 10:35 AM (IST)

J&K-ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ''ਚ ਮੁਕਾਬਲਾ, 1 ਅੱਤਵਾਦੀ ਢੇਰ

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਅੱਜ ਸਵੇਰੇ ਮੁਕਾਬਲਾ ਸ਼ੁਰੂ ਹੋ ਗਿਆ। ਇਹ ਮੁਕਾਬਲਾ ਪੁਲਵਾਮਾ ਦੇ ਰਣੀਪੋਰਾ ਇਲਾਕੇ 'ਚ ਹੋ ਰਿਹਾ ਹੈ। ਅੱਤਵਾਦੀਆਂ ਅਤੇ ਸੁਰੱਖਿਆ ਬਲਾਂ 'ਚ ਗੋਲੀਬਾਰੀ ਲਗਾਤਾਰ ਜਾਰੀ ਹੈ। ਇਸ 'ਚ ਸੁਰੱਖਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਸ ਤੋਂ ਇਲਾਵਾ ਇਲਾਕੇ 'ਚ ਕੁਝ ਹੋਰ ਅੱਤਵਾਦੀਆਂ ਦੇ ਮੌਜੂਦ ਹੋਣ ਦਾ ਵੀ ਸ਼ੱਕ ਹੈ। 

ਸੁਰੱਖਿਆ ਬਲਾਂ ਨੇ ਇਲਾਕੇ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਦੇ ਨਾਲ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਸੁਰੱਖਿਆ ਬਲਾਂ ਨੂੰ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਵੀ ਜਾਣਕਾਰੀ ਮਿਲੀ ਸੀ। ਪੂਰੇ ਇਲਾਕੇ 'ਚ ਖੋਜ ਮੁਹਿੰਮ ਚਲਾਈ ਗਈ। ਇਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।


author

Iqbalkaur

Content Editor

Related News