ਕਸ਼ਮੀਰ ਦੇ ਪੁਲਵਾਮਾ ''ਚ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਕਰਨਲ ਜ਼ਖਮੀ

Thursday, Jun 22, 2017 - 12:26 AM (IST)

ਸ਼੍ਰੀਨਗਰ— ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਬੁੱਧਵਾਰ ਦੇਰ ਰਾਤ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦੇ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ। ਜਾਣਕਾਰੀ ਮੁਤਾਬਕ ਪੁਲਵਾਮਾ ਦੇ ਕਾਕਾਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ 'ਤੇ ਫੌਜ ਤੇ ਸੂਬਾ ਪੁਲਸ ਦੇ ਵਿਸ਼ੇਸ਼ ਆਪਰੇਸ਼ਨ ਸਮੂਹ ਨੇ ਇਲਾਕੇ 'ਚ ਸੰਯੁਕਤ ਤਲਾਸ਼ੀ ਅਭਿਆਨ ਸ਼ੁਰੂ ਕੀਤਾ।
ਇਸੇ ਵਿਚਕਾਰ ਸੁਰੱਖਿਆ ਬਲ ਜਦੋਂ ਇਕ ਖਾਸ ਇਲਾਕੇ ਵਲ ਵਧ ਰਹੇ ਸਨ ਤਾਂ ਪਹਿਲਾਂ ਤੋਂ ਹੀ ਉਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ 'ਚ ਭਾਰਤੀ ਫੌਜ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ 'ਚ ਭਾਰਤੀ ਫੌਜ ਦੀ ਇਕ ਕਰਨਲ ਜ਼ਖਮੀ ਹੋ ਗਿਆ, ਜਿਸ ਨੂੰ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧ 'ਚ ਹੋਰ ਸੁਰੱਖਿਆ ਬਲਾਂ ਨੂੰ ਮੌਕੇ 'ਤੇ ਰਵਾਨਾ ਕਰ ਦਿੱਤਾ ਗਿਆ ਹੈ ਤਾਂ ਕਿ ਘੇਰਾਬੰਦੀ ਕਰਕੇ ਅੱਤਵਾਦੀਆਂ ਨੂੰ ਕਾਬੂ ਕੀਤਾ ਜਾ ਸਕੇ।


Related News