ਕੁਲਗਾਮ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

Tuesday, Jan 04, 2022 - 03:26 PM (IST)

ਕੁਲਗਾਮ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਲਸ਼ਕਰ ਦੇ 2 ਅੱਤਵਾਦੀ ਢੇਰ

ਸ਼੍ਰੀਨਗਰ (ਵਾਰਤਾ)- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਮੰਗਲਵਾਰ ਨੂੰ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ ਲਸ਼ਕਰ-ਏ-ਤੋਇਬਾ ਨਾਲ ਜੁੜੇ ਸਮੂਹ ਦਿ ਰੇਜਿਸਟੈਂਸ ਫਰੰਟ ਦੇ 2 ਸਥਾਨਕ ਅੱਤਵਾਦੀ ਮਾਰੇ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਫ਼ੌਜ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਅਤੇ ਪੁਲਸ ਨੇ ਕੁਲਗਾਮ ਦੇ ਓਕੇਯ ਪਿੰਡ ’ਚ ਮੰਗਲਵਾਰ ਸਵੇਰੇ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਟੀਚਰ ਵਲੋਂ ਧੀ ਨੂੰ ਥੱਪੜ ਮਾਰਨ ਤੋਂ ਨਾਰਾਜ਼ ਫ਼ੌਜੀ ਨੇ ਸਕੂਲ ’ਚ ਕੀਤੀ ਗੋਲੀਬਾਰੀ

ਇਸੇ ਦੌਰਾਨ ਉੱਥੇ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਫ਼ੋਰਸਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ’ਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਈਆਂ। ਦੋਹਾਂ ਪੱਖਾਂ ਦਰਮਿਆਨ ਚੱਲੇ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ। ਪੁਲਸ ਇੰਸਪੈਕਟਰ ਜਨਰਲ (ਕਸ਼ਮੀਰ ਰੇਂਜ) ਵਿਜੇ ਕੁਮਾਰ ਦੇ ਹਵਾਲੇ ਤੋਂ ਪੁਲਸ ਨੇ ਟਵੀਟ ’ਚ ਕਿਹਾ,‘‘ਮ੍ਰਿਤਕ ਅੱਤਵਾਦੀ ਸਥਾਨਕ ਹਨ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ/ਦਿ ਰੇਜਿਸਟੈਂਸ ਫਰੰਟ ਨਾਲ ਜੁੜੇ ਸਨ। ਉਹ ਦੋਵੇਂ ਕਈ ਅੱਤਵਾਦੀ ਗਤੀਵਿਧੀਆਂ ’ਚ ਸ਼ਾਮਲ ਸਨ।’’

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News