ਅੱਤਵਾਦੀਆਂ ਨਾਲ ਮੁਕਾਬਲਾ, ਸੁਰੱਖਿਆ ਫ਼ੋਰਸਾਂ ਨੇ ਗੋਲਾ-ਬਾਰੂਦ ਕੀਤਾ ਬਰਾਮਦ

Friday, Sep 13, 2024 - 05:44 PM (IST)

ਜੰਮੂ (ਵਾਰਤਾ)- ਜੰਮੂ ਕਸ਼ਮੀਰ 'ਚ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਇਲਾਕੇ 'ਚ ਸ਼ੁੱਕਰਵਾਰ ਨੂੰ ਮੁਕਾਬਲੇ ਦੌਰਾਨ ਅੱਤਵਾਦੀਆਂ ਦੇ ਦੌੜਨ ਤੋਂ ਬਾਅਦ ਸੁਰੱਖਿਆ ਫ਼ੋਰਸਾਂ ਨੇ ਮੌਕੇ 'ਤੇ ਗੋਲਾ-ਬਾਰੂਦ ਬਰਾਮਦ ਕੀਤਾ। ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਸ਼ੁੱਕਰਵਾਰ ਤੜਕੇ ਸੁਰਨਕੋਟ ਦੇ ਚਾਮਡਰ ਇਲਾਕੇ 'ਚ ਪੁਲਸ, ਫ਼ੌਜ ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ ਨੇ ਸੰਯੁਕਤ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਇਲਾਕੇ ਦੀ ਘੇਰਾਬੰਦੀ ਤੋਂ ਬਾਅਦ ਸੁਰੱਖਿਆ ਫ਼ੋਰਸ ਦੇ ਜਵਾਨ ਟਾਰਗੇਟ ਸਥਾਨ ਵੱਲ ਵੱਧ ਰਹੇ ਸਨ। ਇਸੇ ਦੌਰਾਨ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ।

ਜਵਾਬੀ ਕਾਰਵਾਈ 'ਚ ਸੁਰੱਖਿਆ ਫ਼ੋਰਸਾਂ ਨੇ ਵੀ ਗੋਲੀਆਂ ਚਲਾਈਆਂ, ਹਾਲਾਂਕਿ ਸੰਘਣੇ ਜੰਗਲ ਦਾ ਫ਼ਾਇਦਾ ਚੁੱਕ ਕੇ ਅੱਤਵਾਦੀ ਉੱਥੋਂ ਦੌੜ ਗਏ। ਉਨ੍ਹਾਂ ਦੱਸਿਆ ਕਿ ਐਡੀਸ਼ਨਲ ਫ਼ੋਰਸਾਂ ਨੂੰ ਭੇਜਿਆ ਗਿਆ ਹੈ ਅਤੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਤਲਾਸ਼ੀ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਇਕ ਟਿਕਾਣੇ ਦੇ ਪਰਦਾਫਾਸ਼ ਕੀਤਾ ਅਤੇ ਗੋਲਾ-ਬਾਰੂਦ, ਖਾਧ ਪਦਾਰਥ ਅਤੇ ਕੁਝ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News