ਸੁੰਦਰਬਨੀ ''ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ, ਦੋ ਜਵਾਨ ਵੀ ਸ਼ਹੀਦ
Thursday, Jul 08, 2021 - 10:24 PM (IST)
ਜੰਮੂ : ਜੰਮੂ ਡਵੀਜ਼ਨ ਦੇ ਸੁੰਦਰਬਨੀ ਵਿੱਚ ਵੀਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਉਥੇ ਹੀ ਸੁਰੱਖਿਆ ਬਲਾਂ ਨੇ ਇੱਕ ਇੱਕ ਅੱਤਵਾਦੀ ਨੂੰ ਮਾਰ ਗਿਰਾਇਆ ਹੈ। ਇੱਕ ਫੌਜੀ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁੰਦਰਬਨੀ ਦੇ ਡਾਡਲ ਦੇ ਜੰਗਲਾਂ ਵਿੱਚ ਕੁੱਝ ਵਿਦੇਸ਼ੀ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਵਿੱਚ ਹਨ।
ਸੂਚਨਾ ਦੇ ਆਧਾਰ 'ਤੇ ਸਰਚ ਮੁਹਿੰਮ ਚਲਾਇਆ ਗਿਆ। ਸੁਰੱਖਿਆ ਬਲਾਂ ਨੂੰ ਵੇਖ ਕੇ ਅੱਤਵਾਦੀਆਂ ਨੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ। ਇਸ ਵਿੱਚ ਦੁਖਦ ਇਹ ਰਿਹਾ ਕਿ ਇਸ ਮਕਾਬਲੇ ਵਿੱਚ ਦੋ ਜਵਾਨ ਸ਼ਹੀਦ ਹੋ ਗਏ ਹਨ। ਸ਼ਹੀਦ ਜਵਾਨਾਂ ਵਿੱਚ ਇੱਕ ਨਾਇਬ ਸੂਬੇਦਾਰ ਸੁਜੀਤ ਐੱਮ ਅਤੇ ਸਿਪਾਹੀ ਮਾਰੁਪ੍ਰੋਲੂ ਜਸਵੰਤ ਰੈੱਡੀ ਦੇ ਤੌਰ 'ਤੇ ਪਛਾਣ ਹੋਈ ਹੈ। ਸੁਰੱਖਿਆ ਬਲਾਂ ਨੂੰ ਮਾਰੇ ਗਏ ਅੱਤਵਾਦੀਆਂ ਕੋਲੋਂ ਦੋ ਏ.ਕੇ. 47 ਰਾਇਫਲ ਅਤੇ ਭਾਰੀ ਮਾਤਰਾ ਵਿੱਚ ਗੋਲੀਆਂ ਮਿਲੀਆਂ ਹਨ। ਫਿਲਹਾਲ ਇਲਾਕੇ ਵਿੱਚ ਸਰਚ ਆਪਰੇਸ਼ਨ ਜਾਰੀ ਹੈ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰਕੇ ਦਿਓ ਜਵਾਬ।