ਕੇਜਰੀਵਾਲ ਮਾਮਲਾ; ਭਾਰਤ ਦੇ ਇਤਰਾਜ਼ ਦੇ ਬਾਵਜੂਦ ਅਮਰੀਕਾ ਨੇ ਫਿਰ ਕਿਹਾ: ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ
Thursday, Mar 28, 2024 - 12:52 PM (IST)
ਨਿਊਯਾਰਕ (ਭਾਸ਼ਾ)- ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਭਾਰਤ ਦੀ ਨਾਰਾਜ਼ਗੀ ਦੇ ਬਾਵਜੂਦ ਅਮਰੀਕਾ ਨੇ ਇਕ ਵਾਰ ਫਿਰ ਬਿਆਨ ਦਿੱਤਾ ਹੈ। ਅਮਰੀਕਾ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਨਿਰਪੱਖ, ਪਾਰਦਰਸ਼ੀ ਅਤੇ ਸਮੇਂ ਸਿਰ ਕਾਨੂੰਨੀ ਪ੍ਰਕਿਰਿਆਵਾਂ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸਾਨੂੰ ਨਹੀਂ ਲੱਗਦਾ ਕਿ ਕਿਸੇ ਨੂੰ ਇਸ 'ਤੇ ਕੋਈ ਇਤਰਾਜ਼ ਹੋਣਾ ਚਾਹੀਦਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਬੁੱਧਵਾਰ ਰਾਤ ਨੂੰ ਪ੍ਰੈੱਸ ਬ੍ਰੀਫਿੰਗ 'ਚ ਕਿਹਾ, 'ਅਸੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਸਮੇਤ ਇਨ੍ਹਾਂ ਕਾਰਵਾਈਆਂ 'ਤੇ ਨੇੜਿਓਂ ਨਜ਼ਰ ਰੱਖਣਾ ਜਾਰੀ ਰੱਖਾਂਗੇ।'
ਇਹ ਵੀ ਪੜ੍ਹੋ: ਬਾਲਟੀਮੋਰ ਪੁਲ ਹਾਦਸਾ, ਜਹਾਜ਼ ਦੇ ਭਾਰਤੀ ਅਮਲੇ ਦੀ ਸਿਆਣਪ ਤੋਂ ਪ੍ਰਭਾਵਿਤ ਹੋਏ ਬਾਈਡੇਨ, ਕੀਤੀ ਤਾਰੀਫ
ਇਸ ਤੋਂ ਇਲਾਵਾ ਅਮਰੀਕਾ ਨੇ ਕਾਂਗਰਸ ਪਾਰਟੀ ਨਾਲ ਸਬੰਧਤ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਬਾਰੇ ਵੀ ਬਿਆਨ ਦਿੱਤਾ ਹੈ। ਮੈਥਿਊ ਮਿਲਰ ਨੇ ਕਿਹਾ- ਅਸੀਂ ਕਾਂਗਰਸ ਪਾਰਟੀ ਦੇ ਦੋਸ਼ਾਂ ਤੋਂ ਵੀ ਜਾਣੂ ਹਾਂ ਕਿ ਟੈਕਸ ਅਧਿਕਾਰੀਆਂ ਨੇ ਉਨ੍ਹਾਂ ਦੇ ਕੁਝ ਬੈਂਕ ਖਾਤਿਆਂ ਨੂੰ ਇਸ ਤਰੀਕੇ ਨਾਲ ਫ੍ਰੀਜ਼ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਚਾਰ ਕਰਨਾ ਚੁਣੌਤੀਪੂਰਨ ਹੋ ਜਾਵੇਗਾ। ਅਸੀਂ ਉਮੀਦ ਕਰਦੇ ਹਾਂ ਕਿ ਇੱਕ ਨਿਰਪੱਖ ਕਾਨੂੰਨੀ ਪ੍ਰਕਿਰਿਆ ਦਾ ਪਾਲਣ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਨੇਪਾਲ ਦੇ ਮੇਅਰ ਦੀ ਧੀ ਗੋਆ ਮੈਡੀਟੇਸ਼ਨ ਸੈਂਟਰ ਤੋਂ ਹੋਈ ਲਾਪਤਾ, 2 ਦਿਨ ਬਾਅਦ ਹੋਟਲ ’ਚ ਮਿਲੀ
ਮਿਲਰ ਵਿਦੇਸ਼ ਵਿਭਾਗ ਦੀ ਪ੍ਰੈਸ ਕਾਨਫਰੰਸ ਦੌਰਾਨ ਭਾਰਤ ਵੱਲੋਂ ਨਵੀਂ ਦਿੱਲੀ ਸਥਿਤ ਅਮਰੀਕੀ ਦੂਤਘਰ ਦੇ ਕਾਰਜਕਾਰੀ ਡਿਪਟੀ ਚੀਫ਼ ਆਫ਼ ਸਟਾਫ਼ ਗਲੋਰੀਆ ਬਾਰਬੇਨਾ ਨੂੰ ਤਲਬ ਕਰਨ ਦੇ ਨਾਲ-ਨਾਲ ਕਾਂਗਰਸ ਪਾਰਟੀ ਦੇ ਬੈਂਕ ਖਾਤਿਆਂ ਨੂੰ 'ਫ੍ਰੀਜ਼' ਕਰਨ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦੇ ਰਹੇ ਸਨ। ਦੱਸ ਦੇਈਏ ਕਿ ਬੁੱਧਵਾਰ ਨੂੰ ਹੀ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਅਮਰੀਕੀ ਵਿਦੇਸ਼ ਵਿਭਾਗ ਦੇ ਇਕ ਅਧਿਕਾਰੀ ਦੀ ਟਿੱਪਣੀ ਦੇ ਮਾਮਲੇ 'ਚ ਅਮਰੀਕੀ ਡਿਪਲੋਮੈਟ ਗਲੋਰੀਆ ਬਾਰਬੇਨਾ ਨੂੰ ਤਲਬ ਕੀਤਾ ਸੀ ਅਤੇ ਸਖਤ ਵਿਰੋਧ ਦਰਜ ਕਰਵਾਇਆ ਸੀ। ਇਹ ਮੀਟਿੰਗ 30 ਮਿੰਟ ਤੋਂ ਵੱਧ ਚੱਲੀ ਸੀ।
ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024 : ਭਾਜਪਾ ਨੇ ਰਿੰਕੂ ਨੂੰ ਉਤਾਰਿਆ ਤਾਂ ਇਸ ਵਾਰ ਸੌਖੀ ਨਹੀਂ ਹੋਵੇਗੀ ਚੁਣੌਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।