ਦਿੱਲੀ-ਸਾਨ ਫ੍ਰਾਂਸਿਸਕੋ ਏਅਰ ਇੰਡੀਆ ਦੀ ਉਡਾਣ ਦੇ ਇੰਜਣ 'ਚ ਆਈ ਖ਼ਰਾਬੀ, ਰੂਸ 'ਚ ਕੀਤੀ ਐਮਰਜੈਂਸੀ ਲੈਂਡਿੰਗ
Tuesday, Jun 06, 2023 - 06:33 PM (IST)
ਨੈਸ਼ਨਲ ਡੈਸਕ: ਨਵੀਂ ਦਿੱਲੀ ਤੋਂ ਸਾਨ ਫ੍ਰਾਂਸਿਸਕੋ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੇ ਇੰਜਣ 'ਚ ਖ਼ਰਾਬੀ ਆਉਣ ਦੀ ਸੂਚਨਾ ਮਿਲੀ ਹੈ, ਜਿਸ ਤੋਂ ਬਾਅਦ ਉਸ ਦੀ ਰੂਸ ਵੱਲ ਨੂੰ ਐਮਰਜੈਂਸੀ ਲੈਂਡਿੰਗ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਇਸ ਉਡਾਣ 'ਚ 216 ਯਾਤਰੀ ਅਤੇ 16 ਚਾਲਕ ਦਲ ਦੇ ਮੈਂਬਰ ਸਵਾਰ ਸਨ।
ਇਹ ਵੀ ਪੜ੍ਹੋ : ਬੈਂਕ ਆਫ ਬੜੌਦਾ ਦਾ ਗਾਹਕਾਂ ਨੂੰ ਵੱਡਾ ਤੋਹਫ਼ਾ, ਅਜਿਹੀ ਸਹੂਲਤ ਦੇਣ ਵਾਲਾ ਬਣਿਆ ਦੇਸ਼ ਦਾ ਪਹਿਲਾ ਬੈਂਕ
ਇਸ ਮਾਮਲੇ ਦੇ ਸਬੰਧ ਵਿੱਚ ਏਅਰਲਾਈਨ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਤੋਂ ਸਾਨ ਫ੍ਰਾਂਸਿਸਕੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ AI173 ਦੇ ਇੰਜਣ ਵਿੱਚ ਤਕਨੀਕੀ ਖ਼ਰਾਬੀ ਆ ਗਈ ਸੀ। ਜਿਸ ਤੋਂ ਬਾਅਦ ਜਹਾਜ਼ ਨੂੰ ਰੂਸ ਵਿੱਖੇ ਸੁਰੱਖਿਅਤ ਉਤਾਰ ਦਿੱਤਾ ਗਿਆ ਹੈ ਅਤੇ ਜਹਾਜ਼ ਵਿੱਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ। ਇੱਕ ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਵਿੱਚ 216 ਯਾਤਰੀਆਂ ਅਤੇ 16 ਚਾਲਕ ਦਲ ਦੇ ਮੈਂਬਰ ਸਵਾਰ ਸਨ ਅਤੇ ਰੂਸ ਦੇ ਮੈਗਾਡਨ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਦਿੱਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸਾਰੇ ਯਾਤਰੀਆਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਆਪਣੇ ਟਿਕਾਣਿਆਂ 'ਤੇ ਪਹੁੰਚਣ ਲਈ ਬਦਲਵੇਂ ਵਿਕਲਪ ਮੁਹੱਈਆ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਬੈਕਾਂ 'ਚ ਪਏ 48,263 ਕਰੋੜ ਰੁਪਏ, ਕੀ ਤੁਹਾਡੇ ਤਾਂ ਨਹੀਂ? RBI ਨੇ ਸ਼ੁਰੂ ਕੀਤੀ 100 ਦਿਨ 100 ਭੁਗਤਾਨ' ਮੁਹਿੰਮ
ਨੋਟ - ਇਸ ਖ਼ਬਰ ਦੇ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ